ਬੀਏ ਭਾਗ-2 ਤੇ 4 ਦੇ ਬੱਚਿਆਂ ਦਾ ਨਤੀਜਾ ਰਿਹਾ ਸ਼ਾਨਦਾਰ
ਬਾਬਾ ਮੋਨੀ ਜੀ ਮਹਾਰਾਜ ਡਿਗਰੀ ਕਾਲਜ ਦੇ ਬੀਏ ਭਾਗ ਦੂਜਾ (ਸਮੈਸਟਰ ਚੌਥਾ) ਦੇ ਵਿਦਿਆਰਥੀਆਂ ਦਾ ਸ਼ਾਨਦਾਰ ਨਤੀਜਾ
Publish Date: Mon, 12 Jan 2026 05:31 PM (IST)
Updated Date: Tue, 13 Jan 2026 04:06 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ
ਬਠਿੰਡਾ : ਬਾਬਾ ਮੋਨੀ ਜੀ ਡਿਗਰੀ ਮਹਾਰਾਜ ਕਾਲਜ, ਲਹਿਰਾ ਮੁਹੱਬਤ (ਬਠਿੰਡਾ) ਦਾ ਨਤੀਜਾ ਸਰਵੋਤਮ ਰਿਹਾ। ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀਏ ਭਾਗ-ਦੂਜਾ (ਸਮੈੱਸਟਰ-ਚੌਥਾ) ਦੇ ਨਤੀਜੇ ਵਿਚ ਕਾਲਜ ਦੀ ਵਿਦਿਆਰਥਣ ਗੁਰਬੀਨ ਕੌਰ ਪੁੱਤਰੀ ਗੁਰਤੇਜ ਸਿੰਘ ਵਾਸੀ ਭੁੱਚੋ ਕਲਾਂ ਨੇ ਪਹਿਲਾ, ਕਰਨਪ੍ਰੀਤ ਕੌਰ ਪੁੱਤਰੀ ਸੁਖਪਾਲ ਸਿੰਘ ਵਾਸੀ ਸਿਧਾਣਾ ਨੇ ਦੂਜਾ, ਜਗਦੀਪ ਕੌਰ ਪੁੱਤਰੀ ਅਮਰੀਕ ਖਾਨ ਵਾਸੀ ਕੋਟੜਾ ਕੌੜਾ ਨੇ ਤੀਸਰਾ ਸਥਾਨ ਹਾਸਲ ਕਰਕੇ ਕਾਲਜ ਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਬੀਏ ਭਾਗ-ਦੂਜਾ (ਸਮੈਸਟਰ-ਚੌਥਾ) ਦਾ ਨਤੀਜਾ ਲਗਭਗ ਪੂਰੇ 100 ਫੀਸਦੀ ਰਿਹਾ, ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ਪ੍ਰੀਖਿਆ ਪਾਸ ਕੀਤੀ। ਇਸ ਮੌਕੇ ਕਾਲਜ ਦੇ ਡਾਇਰੈਕਟਰ ਕੇਸਰ ਸਿੰਘ ਧਲੇਵਾਂ, ਮੈਨੇਜਿੰਗ ਡਾਇਰੈਕਟਰ ਲਖਵੀਰ ਸਿੰਘ ਸਿੱਧੂ ਤੇ ਐਡਮਨਿਸਟ੍ਰੇਟਿਵ ਕੁਲਵੀਰ ਸਿੰਘ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਡਿਗਰੀ ਕਾਲਜ ਦੇ ਪ੍ਰਿੰਸੀਪਲ ਡਾ. ਰਜਨੀ ਚੌਧਰੀ ਨੇ ਵਧਾਈ ਦਿੰਦਿਆਂ ਵਿਦਿਆਰਥਣਾਂ ਨੂੰ ਹੋਰ ਵੱਧ ਤੋਂ ਵੱਧ ਮਿਹਨਤ ਕਰਕੇ ਤਰੱਕੀਆਂ ਹਾਸਲ ਕਰਨ ਦੀ ਪ੍ਰੇਰਨਾ ਦਿੱਤੀ। ਇਸ ਸਮੇਂ ਕਾਲਜ ਦੇ ਸਟਾਫ ਮੈਂਬਰ ਪ੍ਰੋ. ਅਮਨਿੰਦਰ ਕੌਰ, ਪ੍ਰੋ. ਮੋਨਿਕਾ ਗਰਗ, ਪ੍ਰੋ. ਰਮਨਦੀਪ ਕੌਰ, ਪ੍ਰੋ. ਅਵਨੀਤ ਕੌਰ, ਪ੍ਰੋ. ਸੁਖਦੀਪ ਕੌਰ, ਪ੍ਰੋ. ਲਵਪ੍ਰੀਤ ਕੌਰ, ਪ੍ਰੋ. ਰੁਚੀਕਾ, ਪ੍ਰੋ. ਨਵਦੀਪ ਸ਼ਰਮਾ, ਪ੍ਰੋ. ਜਗਪ੍ਰੀਤ ਕੌਰ, ਪ੍ਰੋ.ਨਵਜੋਤ ਕੌਰ, ਪ੍ਰੋ. ਰਵਿੰਦਰ ਕੌਰ ,ਪ੍ਰੋ. ਸਰਬਜੀਤ ਕੌਰ, ਪ੍ਰੋ. ਅਕਾਸਦੀਪ, ਪ੍ਰੋ. ਜਸਕਰਨ ਸਿੰਘ ਤੇ ਪ੍ਰੋ. ਕੁਲਦੀਪ ਸਿੰਘ ਸਮੂਹ ਸਟਾਫ਼ ਮੈਂਬਰ ਮੌਜੂਦ ਸਨ।