ਮੋਬਾਈਲ ਫੋਨ ਖੋਹਣ ਵਾਲੇ ਤਿੰਨ ਨਾਮਜ਼ਦ
ਮੋਬਾਇਲ ਫੋਨ ਖੋਹਣ ਵਾਲੇ ਤਿੰਨ ਨਾਮਜ਼ਦ
Publish Date: Tue, 13 Jan 2026 04:21 PM (IST)
Updated Date: Wed, 14 Jan 2026 04:00 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਇਕ ਵਿਅਕਤੀ ਨਾਲ ਹੱਥੋਪਾਈ ਕਰਦਿਆਂ ਉਸ ਦਾ ਮੋਬਾਇਲ ਖੋਹਣ ਦੇ ਦੋਸ਼ ਵਿਚ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਲਖਵੀਰ ਸਿੰਘ ਵਾਸੀ ਮਹਿਰਾਜ ਨੇ ਦੱਸਿਆ ਕਿ 8 ਜਨਵਰੀ ਨੂੰ ਨਵਜੋਤ ਸਿੰਘ, ਗੁਰਦਿੱਤ ਸਿੰਘ ਅਤੇ ਹਰਜੀਤ ਸਿੰਘ ਵਾਸੀਆਨ ਪਿੰਡ ਮਹਿਰਾਜ ਨੇ ਉਸ ਨਾਲ ਹੱਥੋਪਾਈ ਕਰਦਿਆਂ ਮੋਬਾਇਲ ਖੋਹ ਲਿਆ। ਥਾਣਾ ਸਿਟੀ ਰਾਮਪੁਰਾ ਦੇ ਸਬ ਇੰਸਪੈਕਟਰ ਗੁਰਤੇਜ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।