200 ਗ੍ਰਾਮ ਹੈਰੋਇਨ ਸਣੇ ਦੋ ਕਾਬੂ
200 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ
Publish Date: Tue, 13 Jan 2026 04:22 PM (IST)
Updated Date: Wed, 14 Jan 2026 04:00 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ,
ਬਠਿੰਡਾ : ਸੀਆਈਏ ਸਟਾਫ 2 ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਭਾਰੀ ਮਾਤਰਾ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸੀਆਈਏ ਸਟਾਫ 2 ਦੇ ਸਹਾਇਕ ਥਾਣੇਦਾਰ ਕਮਲਜੋਤ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਮਿਲਣ ’ਤੇ ਮੁਲਤਾਨੀਆ ਰੋਡ ’ਤੇ ਛਾਪੇਮਾਰੀ ਕਰਦਿਆਂ ਗੀਤਾ ਰਾਣੀ ਅਤੇ ਉਸਦੇ ਪਤੀ ਗੁਰਮੇਜ ਸਿੰਘ ਨੂੰ 200 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸੀਆਈਏ ਸਟਾਫ ਦੇ ਸਹਾਇਕ ਥਾਣੇਦਾਰ ਕਮਲਜੋਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਪਤੀ-ਪਤਨੀ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਹੈਰੋਇਨ ਕਿੱਥੋਂ ਲੈ ਕੇ ਆਏ ਸਨ ਤੇ ਅੱਗੇ ਕਿੱਥੇ ਸਪਲਾਈ ਕਰਨੀ ਸੀ। ਉਨ੍ਹਾਂ ਦੱਸਿਆ ਕਿ ਦੋਵਾਂ ਖਿਲਾਫ਼ ਨਸ਼ਾ ਰੋਕੂ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।