ਡਾਕਾ ਮਾਰਨ ਦੀ ਸਕੀਮ ਬਣਾਉਂਦੇ 4 ਕਾਬੂ
ਡਾਕਾ ਮਾਰਨ ਦੀ ਸਕੀਮ ਬਣਾਉਣ ਦੇ ਦੋਸ਼ ਵਿਚ 4 ਵਿਅਕਤੀ ਗ੍ਰਿਫ਼ਤਾਰ
Publish Date: Tue, 13 Jan 2026 04:28 PM (IST)
Updated Date: Wed, 14 Jan 2026 04:01 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ
ਬਠਿੰਡਾ : ਥਾਣਾ ਫੂਲ ਦੀ ਪੁਲਿਸ ਨੇ ਲੁੱਟਖੋਹ ਅਤੇ ਡਾਕਾ ਮਾਰਨ ਦੀ ਨੀਅਤ ਨਾਲ ਘੁੰਮ ਰਹੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਹਥਿਆਰਾਂ ਨਾਲ ਲੈਸ ਹੋ ਕੇ ਲੁੱਟ-ਖੋਹ ਅਤੇ ਡਾਕਾ ਮਾਰਨ ਦੀ ਨੀਅਤ ਨਾਲ ਫੂਲ ਖੇਤਰ ਵਿਚ ਘੁੰਮ ਰਹੇ ਹਨ। ਇਸ ਤੋਂ ਬਾਅਦ ਪੁਲਿਸ ਨੇ ਇਸ ਖੇਤਰ ਵਿਚ ਨਾਕੇਬੰਦੀ ਕਰ ਦਿੱਤੀ। ਸਹਾਇਕ ਥਾਣੇਦਾਰ ਰਜਿੰਦਰ ਕੁਮਾਰ ਨੇ ਦੱਸਿਆ ਕਿ ਇਸ ਦੌਰਾਨ ਹੀ ਪੁਲਿਸ ਨੇ ਚਾਰ ਮੁਲਜ਼ਮਾਂ ਲਵਦੀਪ ਸਿੰਘ, ਨਸੀਬ ਸਿੰਘ, ਮਨਪ੍ਰੀਤ ਸਿੰਘ ਅਤੇ ਜਗਦੇਵ ਸਿੰਘ ਵਾਸੀਆਨ ਪਿੰਡ ਰਾਈਆ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਦੋ ਕਾਪੇ ਅਤੇ ਦੋ ਡੰਡੇ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਮੁਲਜਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ।