ਨਵਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ
ਨਵ ਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ
Publish Date: Tue, 13 Jan 2026 04:30 PM (IST)
Updated Date: Wed, 14 Jan 2026 04:01 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸੀਮਾ ਗੁਪਤਾ ਦੀ ਯੋਗ ਅਗਵਾਈ ਹੇਠ ਸੀਐੱਚਸੀ ਭਗਤਾ ਭਾਈ ਵਿਖੇ ਨਵ-ਜਨਮੀਆਂ ਲੜਕੀਆਂ ਦੀ ਲੋਹੜੀ ਮਨਾਈ ਗਈ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਸੀਮਾ ਗੁਪਤਾ ਨੇ ਕਿਹਾ ਕਿ ਅੱਜ ਦੇ ਯੁੱਗ ਵਿਚ ਮੁੰਡਿਆਂ ਤੇ ਕੁੜੀਆਂ ਵਿਚ ਕੋਈ ਅੰਤਰ ਨਹੀਂ, ਜਿਸ ਕਰਕੇ ਸਾਨੂੰ ਲੜਕੀਆਂ ਪ੍ਰਤੀ ਵਿਤਕਰਾ ਨਹੀਂ ਅਪਣਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੀਐੱਨਡੀਟੀ ਐਕਟ ਅਧੀਨ ਭਰੂਣ ਹੱਤਿਆ ਇਕ ਕਾਨੂੰਨੀ ਅਪਰਾਧ ਹੈ ਅਤੇ ਅਜਿਹਾ ਕਰਨ ਦੀ ਸੂਰਤ ਵਿਚ ਜੇਲ ਦੀ ਸਜ਼ਾ ਜਾਂ ਜਰਮਾਨਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਸਮਾਜ ਬਹੁਤ ਤਰੱਕੀ ਕਰ ਗਿਆ ਹੈ। ਇਸ ਕਾਰਨ ਕੁੜੀਆਂ ਮੁੰਡਿਆਂ ਨਾਲੋਂ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਰਹੀਆਂ। ਉਨ੍ਹਾਂ ਕਿਹਾ ਕਿ ਭਾਵੇਂ ਡਾਕਟਰੀ ਹੋਵੇ, ਰਾਜਨੀਤੀ ਹੋਵੇ, ਪ੍ਰਸ਼ਾਸਨ ਵਿਭਾਗ ਹੋਵੇ ਜਾਂ ਪੁਲਿਸ ਡਿਪਾਰਟਮੈਂਟ ਹੋਵੇ ਕੁੜੀਆਂ ਮੁੰਡਿਆਂ ਦੇ ਬਰਾਬਰ ਭੂਮਿਕਾ ਨਿਭਾਅ ਰਹੀਆਂ ਹਨ। ਇਸ ਮੌਕੇ ਗੁਰਮੀਤ ਸਿੰਘ, ਬਲਜੀਤ ਸਿੰਘ ਜੈਤੋ, ਅੰਤਿਕਾ, ਡਾ. ਅਰਵਿੰਦਰ ਸਿੰਘ, ਗੁਰਜੀਤ ਸਿੰਘ, ਚਰਨਜੀਤ ਕੌਰ, ਸੋਨੀਆ ਅਤੇ ਗੁਰਪ੍ਰੀਤ ਕੌਰ ਨੇ ਗੀਤ ਅਤੇ ਹੋਰ ਰਚਨਾਵਾਂ ਸੁਣਾ ਕੇ ਮਾਹੌਲ ਨੂੰ ਖੁਸ਼ਗਵਾਰ ਬਣਾਇਆ। ਇਸ ਮੌਕੇ ਨਾਵਜੰਮੀਆਂ ਬੱਚੀਆਂ ਦੀਆਂ ਮਾਵਾਂ ਨੂੰ ਤੋਹਫੇ ਵੀ ਦਿੱਤੇ।