ਜ਼ਿਲ੍ਹੇ ’ਚ ਵਿਕਾਸ ਕੰਮਾਂ ਦੇ ਮੱਦੇਨਜ਼ਰ ਕੀਤੀ ਸਮੀਖਿਆ
ਜ਼ਿਲ੍ਹੇ ਅੰਦਰ ਵਿਕਾਸ ਕਾਰਜਾਂ ਦੇ ਮੱਦੇਨਜ਼ਰ ਕੀਤੀ ਸਮੀਖਿਆ ਮੀਟਿੰਗ
Publish Date: Tue, 13 Jan 2026 04:32 PM (IST)
Updated Date: Wed, 14 Jan 2026 04:01 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਡੀਸੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਅਭਿਨਵ ਗੋਇਲ ਨੇ ਜ਼ਿਲ੍ਹੇ ਅੰਦਰ ਵਿਕਾਸ ਕਾਰਜਾਂ ਦੇ ਮੱਦੇਨਜ਼ਰ ਸਮੂਹ ਬੀਡੀਪੀਓਜ਼ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ’ਚ ਜਿਥੇ ਹੋਰ ਤੇਜ਼ੀ ਲਿਆਂਦੀ ਜਾਵੇ, ਉਥੇ ਹੀ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ। ਇਸ ਦੌਰਾਨ ਉਨ੍ਹਾਂ ਰੰਗਲੇ ਪੰਜਾਬ ਤਹਿਤ ਹੋਣ ਵਾਲੇ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਮੂਹ ਬੀਡੀਪੀਓਜ਼ ਆਦਿ ਹਾਜ਼ਰ ਸਨ।