ਨਸ਼ਿਆਂ ਵਿਰੁੱਧ ਕੱਢੀ ਜਾਗਰੂਕਤਾ ਰੈਲੀ
ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ
Publish Date: Tue, 13 Jan 2026 04:49 PM (IST)
Updated Date: Wed, 14 Jan 2026 04:01 AM (IST)
ਧਰਮਪਾਲ ਸਿੰਘ, ਪੰਜਾਬੀ ਜਾਗਰਣ, ਸੰਗਤ ਮੰਡੀ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਪ੍ਰੀਤ ਸਿੰਘ ਅਤੇ ਬਲਾਕ ਸੰਮਤੀ ਮੈਂਬਰ ਗੁਰਮੀਤ ਕੌਰ ਦੀ ਅਗਵਾਈ ਹੇਠ ਪਿੰਡ ਗੁਰਥੜੀ ਵਿਖੇ ਜਾਗਰੂਕਤਾ ਰੈਲੀ ਕੱਢੀ ਗਈ। ਜਿਸ ਵਿਚ ਵੱਡੀ ਗਿਣਤੀ ਪਿੰਡ ਦੇ ਨੌਜਵਾਨਾਂ ਨੇ ਹਿੱਸਾ ਲਿਆ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਅੰਦਰ ਖੇਡ ਸਟੇਡੀਅਮ ਬਣਾਉਣ ਲਈ ਵੱਡੀ ਪੱਧਰ ’ਤੇ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨ ਪੀੜੀ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ।ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਸੰਮਤੀ ਮੈਂਬਰ ਗੁਰਮੀਤ ਕੌਰ, ਸਰਪੰਚ ਕਾਲਾ ਸਿੰਘ, ਸਾਬਕਾ ਸਰਪੰਚ ਧਰਮਪਾਲ ਸਿੰਘ,ਪੰਚ ਬਲਵੀਰ ਸਿੰਘ,ਪੰਚ ਗੁਰਤੇਜ ਸਿੰਘ, ਸਾਬਕਾ ਚੇਅਰਮੈਨ ਸਵਰਨਜੀਤ ਸਿੰਘ, ਬਲਦੇਵ ਸਿੰਘ ਨੰਬਰਦਾਰ, ਨਾਹਰ ਸਿੰਘ ਸਰਾਂ, ਕੁਲਦੀਪ ਸਿੰਘ, ਰਣਜੀਤ ਸਿੰਘ, ਹਰਪ੍ਰੀਤ ਸਿੰਘ, ਭੋਲਾ ਸਿੰਘ ਖਾਲਸਾ, ਅਤੇ ਠਾਣਾ ਸਿੰਘ ਹਾਜ਼ਰ ਸਨ।