ਖ਼ਾਲਸਾ ਕਾਲਜ 'ਚ ਮਨਾਇਆ ਲੋਹੜੀ ਦਾ ਤਿਉਹਾਰ
ਖ਼ਾਲਸਾ ਕਾਲਜ 'ਚ ਲੋਹੜੀ ਦਾ ਤਿਉਹਾਰ ਮਨਾਇਆ
Publish Date: Tue, 13 Jan 2026 04:51 PM (IST)
Updated Date: Wed, 14 Jan 2026 04:01 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਤੇ ਸਿਕੰਦਰ ਸਿੰਘ ਮਲੂਕਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਆਨਰੇਰੀ ਸਕੱਤਰ ਕਾਲਜ ਦੀ ਰਹਿਨੁਮਾਈ ਅਤੇ ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਅਗਵਾਈ ਹੇਠ ਇਲਾਕੇ ਦੀ ਨਾਮਵਰ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵਿਖੇ ਸੰਦਲੀ ਵਿਰਸਾ ਈਸੀਏ ਵਿਭਾਗ ਵੱਲੋਂ ਲੋਹੜੀ ਦਾ ਤਿਉਹਾਰ ਮਨਾਇਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਲੋਹੜੀ ਦਾ ਪਿਛੋਕੜ ਦੱਸਦਿਆਂ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਲੋਹੜੀ ਦੀ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸੱਭਿਆਚਾਰਕ ਗਤੀਵਿਧੀਆਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਲੋਹੜੀ ਦਾ ਤਿਉਹਾਰ ਸਾਰਿਆਂ ਲਈ ਖੁਸ਼ੀਆਂ ਲੈ ਕੇ ਆਵੇ, ਤਾਂ ਜੋ ਆਉਣ ਵਾਲੇ ਸਮੇਂ ਹਰ ਘਰ ਵਿਚ ਵਧੇਰੇ ਖੁਸ਼ੀਆਂ ਆਉਣ। ਸਮੂਹ ਸਟਾਫ਼ ਵੱਲੋਂ ਪਿਛਲੇ ਸਾਲ ਆਪਣੇ ਘਰ ਵਿਚ ਆਈਆਂ ਖੁਸ਼ੀਆਂ ਦੇ ਪਲ ਸਾਂਝੇ ਕੀਤੇ ਗਏ। ਵਿਦਿਆਰਥੀ ਨੂੰ ਮੂੰਗਫਲੀਆਂ ਤੇ ਰਿਓੜੀਆਂ ਵੰਡ ਕੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਪ੍ਰੋ. ਜਗਦੀਪ ਕੌਰ, ਪ੍ਰੋ. ਹਰਪਿੰਦਰ ਕੌਰ, ਡਾ. ਹਰਮਨਦੀਪ ਕੌਰ, ਡਾ. ਸਿਮਰਜੀਤ ਕੌਰ, ਪ੍ਰੋ. ਜਸਬੀਰ ਕੌਰ, ਪ੍ਰੋ. ਅੰਮ੍ਰਿਤਪਾਲ ਸਿੰਘ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸੀ।