ਕੁੱਟਮਾਰ ਦੇ ਦੋਸ਼ ’ਚ 12 ਜਣਿਆਂ ਖ਼ਿਲਾਫ਼ ਪਰਚਾ
ਕੁੱਟਮਾਰ ਦੇ ਦੋਸ਼ ਹੇਠ 12 ਵਿਅਕਤੀਆਂ ਖਿਲਾਫ ਕੇਸ ਦਰਜ
Publish Date: Wed, 14 Jan 2026 04:34 PM (IST)
Updated Date: Thu, 15 Jan 2026 04:01 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਕੁੱਟਮਾਰ ਦੇ ਦੋ ਵੱਖ-ਵੱਖ ਮਾਮਲਿਆਂ ਵਿੱਚ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕੈਂਟ ਬਠਿੰਡਾ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਮੋਹਿਤ ਕੁਮਾਰ ਵਾਸੀ ਭੁੱਚੋ ਮੰਡੀ ਨੇ ਦੱਸਿਆ ਕਿ ਆਦੇਸ਼ ਹਸਪਤਾਲ ਨੇੜੇ ਜਸਵਿੰਦਰ ਸਿੰਘ, ਮਨਦੀਪ ਸਿੰਘ ਵਾਸੀ ਪਿੰਡ ਚਨਾਰਥਲ, ਸੁਖਪ੍ਰੀਤ ਸਿੰਘ ਵਾਸੀ ਚੱਕ ਫਤਿਹ ਸਿੰਘ ਵਾਲਾ ਅਤੇ ਸਤਿਨਾਮ ਸਿੰਘ ਵਾਸੀ ਰਾਏ ਖਾਨਾ ਨੇ ਉਸ ਦੀ ਕੁੱਟਮਾਰ ਕੀਤੀ ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਥਾਣਾ ਕੈਂਠ ਬਠਿੰਡਾ ਦੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਪਰ ਅਜੇ ਤਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ। ਇਸ ਤਰ੍ਹਾਂ ਹੀ ਥਾਣਾ ਰਾਮਾ ਮੰਡੀ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਮੁਖਤਿਆਰ ਸਿੰਘ ਵਾਸੀ ਬੰਗੀ ਨਿਹਾਲ ਸਿੰਘ ਵਾਲਾ ਨੇ ਜਾਣਕਾਰੀ ਦਿੱਤੀ ਕਿ ਜੱਗਾ ਸਿੰਘ, ਤੇਜਾ ਸਿੰਘ ਵਾਸੀ ਪਿੰਡ ਬਾਂਦਰ ਜ਼ਿਲ੍ਹਾ ਮੋਗਾ ਨੇ ਆਪਣੇ ਪੰਜ ਅਣਪਛਾਤੇ ਸਾਥੀਆਂ ਸਮੇਤ ਉਸਦੀ ਕੁੱਟਮਾਰ ਕੀਤੀ ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਥਾਣਾ ਰਾਮਾ ਮੰਡੀ ਪੁਲਿਸ ਨੇ ਮੁਲਜਮਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਪਰ ਅਜੇ ਤਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ।