ਸੰਗਤ ਹਸਪਤਾਲ ’ਚ ਮਨਾਈ ਧੀਆਂ ਦੀ ਲੋਹੜੀ
ਸੰਗਤ ਹਸਪਤਾਲ ਵਿਖੇ ਮਨਾਈ ਧੀਆਂ ਦੀ ਲੋਹੜੀ
Publish Date: Wed, 14 Jan 2026 04:57 PM (IST)
Updated Date: Thu, 15 Jan 2026 04:03 AM (IST)

ਧਰਮਪਾਲ ਸਿੰਘ, ਪੰਜਾਬੀ ਜਾਗਰਣ, ਬਠਿੰਡਾ : ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪਾਮਿਲ ਬਾਂਸਲ ਦੀ ਪ੍ਰਧਾਨਗੀ ਹੇਠ ਪੀਸੀ ਐਂਡ ਪੀਐਨਡੀਟੀ ਐਕਟ ਅਧੀਨ ਬਲਾਕ ਪੱਧਰੀ ਸਮਾਗਮ ਕੀਤਾ ਗਿਆ ਤੇ ਧੀਆਂ ਦੀ ਲੋਹੜੀ ਮਨਾਈ ਗਈ। ਇਸ ਮੌਕੇ ਬੱਚੀਆਂ ਦੀਆਂ ਮਾਵਾਂ ਨੂੰ ਕੰਬਲ ਵੰਡੇ ਗਏ। ਇਸ ਮੌਕੇ ਮੂੰਗਫਲੀ ਅਤੇ ਰਿਊੜੀਆਂ ਵੰਡੀਆਂ ਗਈਆਂ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਡਾ. ਰੋਹਿਤ ਬਾਂਸਲ, ਗੁਰਪ੍ਰੀਤ ਕੌਰ ਸੀਨੀਅਰ ਸਹਾਇਕ, ਸਾਹਿਲ ਪੁਰੀ ਬਲਾਕ ਹੈਲਥ ਐਜੂਕੇਟਰ, ਪਰਮਿੰਦਰ ਸਿੰਘ ਤੇ ਹੋਰ ਸਟਾਫ ਹਾਜ਼ਰ ਰਿਹਾ। ਡਾ. ਲਬਾਂਸਲ ਨੇ ਕਿਹਾ ਕਿ ਸਾਰਿਆਂ ਨੂੰ ਲੜਕੀਆਂ ਅਤੇ ਲੜਕਿਆਂ ਵਿੱਚ ਕੋਈ ਵੀ ਅੰਤਰ ਨਹੀਂ ਸਮਝਣਾ ਚਾਹੀਦਾ। ਲੜਕੀਆਂ ਦਾ ਪਾਲਣ ਪੋਸ਼ਣ ਤੇ ਵਿੱਦਿਆ ਲੜਕਿਆਂ ਬਰਾਬਰ ਹੀ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਬਠਿੰਡਾ ਵਿੱਚ ਪਹਿਲਾਂ ਦੇ ਮੁਕਾਬਲੇ ਲੜਕੀਆਂ ਦੀ ਅਨੁਪਾਤ ਵਿਚ ਵਾਧਾ ਹੋਇਆ ਹੈ। ਸਾਹਿਲ ਪੁਰੀ ਨੋਡਲ ਅਫਸਰ ਆਈਈਸੀ ਨੇ ਪੀਸੀਪੀਐਨਡੀਟੀ ਐਕਟ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਟੈਸਟ ਜਾਂ ਬੱਚੀ ਭਰੂਣ ਹੱਤਿਆ ਕਰਨ ਵਾਲੇ, ਕਰਵਾਉਣ ਵਾਲੇ ਜਾਂ ਇਸ ਵਿੱਚ ਸਹਿਯੋਗ ਦੇਣ ਵਾਲੇ ਵਿਅਕਤੀਆਂ ਸਬੰਧੀ ਸੂਚਨਾ ਦਿੰਦਾ ਹੈ ਤੇ ਦੋਸ਼ੀ ਪਕੜੇ ਜਾਂਦੇ ਹਨ ਤਾਂ ਪੰਜਾਬ ਸਰਕਾਰ ਵੱਲੋਂ ਸੂਚਨਾ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਇਨਾਮ ਦਿੱਤਾ ਜਾਂਦਾ ਹੈ।