ਆਪਸੀ ਲੜਾਈ ਦੌਰਾਨ ਦੋ ਨੌਜਵਾਨ ਜ਼ਖ਼ਮੀ
ਆਪਸੀ ਲੜਾਈ ਦੌਰਾਨ ਦੋ ਨੌਜਵਾਨ ਗੰਭੀਰ ਜ਼ਖ਼ਮੀ
Publish Date: Wed, 14 Jan 2026 04:58 PM (IST)
Updated Date: Thu, 15 Jan 2026 04:04 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਰਾਤ ਕਰੀਬ 2 ਵਜੇ ਸਥਾਨਕ ਬਠਿੰਡਾ ਰੇਲਵੇ ਸਟੇਸ਼ਨ ਦੇ ਨੇੜੇ ਆਪਸੀ ਲੜਾਈ ਦੌਰਾਨ ਦੋ ਬੁਲੇਟ ਮੋਟਰਸਾਈਕਲ ਸਵਾਰ ਨੌਜਵਾਨਾਂ ‘ਤੇ 10 ਤੋਂ 15 ਨੌਜਵਾਨਾਂ ਵੱਲੋਂ ਕਥਿਤ ਤੌਰ ‘ਤੇ ਹਮਲਾ ਕਰ ਦਿੱਤਾ ਗਿਆ। ਹਮਲਾਵਰਾਂ ਨੇ ਦੋਵਾਂ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਤੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੀ ਹੈਲਪਲਾਈਨ ਟੀਮ ਸੰਦੀਪ ਗੋਇਲ ਦੀ ਅਗਵਾਈ ਹੇਠ ਐਂਬੂਲੈਂਸ ਸਮੇਤ ਮੌਕੇ ‘ਤੇ ਪਹੁੰਚੀ। ਟੀਮ ਨੇ ਗੰਭੀਰ ਜ਼ਖ਼ਮੀ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਤੁਰੰਤ ਐਂਬੂਲੈਂਸ ਰਾਹੀਂ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਕਰਵਾਇਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜ਼ਖ਼ਮੀਆਂ ਦੀ ਪਛਾਣ ਪਵਨ ਕੁਮਾਰ (37) ਤੇ ਰਮਨ ਕੁਮਾਰ (34) ਵਜੋਂ ਹੋਈ ਹੈ, ਜੋ ਪ੍ਰਤਾਪ ਨਗਰ ਦੇ ਵਸਨੀਕ ਹਨ। ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਹੈ ਤੇ ਮਾਮਲੇ ਦੀ ਜਾਂਚ ਜਾਰੀ ਹੈ।