ਉਮੀਦਵਾਰ ਨੇ ਜਿੱਤ ਦੀ ਖੁਸ਼ੀ ’ਚ ਪਾਏ ਪਾਠ ਦੇ ਭੋਗ
ਉਮੀਦਵਾਰ ਨੇ ਜਿੱਤ ਦੀ ਖੁਸ਼ੀ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਪਾਏ ਗਏ ਭੋਗ
Publish Date: Wed, 14 Jan 2026 07:13 PM (IST)
Updated Date: Thu, 15 Jan 2026 04:10 AM (IST)

ਧਰਮਪਾਲ ਸਿੰਘ, ਪੰਜਾਬੀ ਜਾਗਰਣ ਸੰਗਤ ਮੰਡੀ ਜ਼ਿਲ੍ਹਾ ਬਠਿੰਡਾ ਦੇ ਬਲਾਕ ਸੰਗਤ ਅਧੀਨ ਅਧੀਨ ਪ੍ਰਕਾਸ਼ ਸਿੰਘ ਬਾਦਲ ਦੇ ਪੁਰਖਿਆਂ ਦੇ ਪਿੰਡ ਘੁੱਦਾ ਤੋਂ ਬਲਾਕ ਸੰਮਤੀ ਦੀ ਚੋਣ ਤੋਂ ਜਿੱਤੇ ਉਮੀਦਵਾਰ ਜਸਵਿੰਦਰ ਸਿੰਘ ਵੱਲੋਂ ਪਿੰਡ ਦੇ ਬਾਬਾ ਬਲੀਆ ਜੀ ਦੀ ਸਮਾਧ ’ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਹਲਕਾ ਇੰਚਾਰਜ ਗੁਰਚਰਨ ਸਿੰਘ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਇਕਬਾਲ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਪਹੁੰਚੀ ਹੋਈ ਸੰਗਤ ਵੱਲੋਂ ਅਕਾਲੀ ਦਲ ਬਾਦਲ ਅਤੇ ਸਰਬੱਤ ਦੇ ਭਲੇ ਲਈ ਅਰਦਾਸਾਂ ਬੇਨਤੀਆਂ ਵੀ ਕੀਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਇਕਬਾਲ ਸਿੰਘ ਨੇ ਕਿਹਾ ਹੈ ਕਿ ਜੋ ਵੋਟਰਾਂ ਨੇ ਭਾਰੀ ਬਹੁਮਤ ਨਾਲ ਅਕਾਲੀ ਦਲ ਦੇ ਉਮੀਦਵਾਰਾਂ ’ਤੇ ਭਰੋਸਾ ਕਰਕੇ ਉਨ੍ਹਾਂ ਨੂੰ ਜਿੱਤ ਹਾਸਲ ਕਰਵਾਈ ਹੈ, ਉਹ ਵੋਟਰਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਗੇ। ਜੇਤੂ ਬਲਾਕ ਸੰਮਤੀ ਮੈਂਬਰ ਜਸਵਿੰਦਰ ਸਿੰਘ ਨੇ ਕਿਹਾ ਹੈ ਕਿ ਜੋ ਉਨ੍ਹਾਂ ’ਤੇ ਪਿੰਡ ਘੁੱਦਾ ਅਤੇ ਪਿੰਡ ਕੋਟਗੁਰੂ ਦੇ ਲੋਕਾਂ ਨੇ ਵਿਸ਼ਵਾਸ ਕਰਕੇ ਵੋਟਾਂ ਪਾ ਕੇ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਵਾਈ ਹੈ ਉਹ ਉਨ੍ਹਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਗੇ। ਇਸ ਮੌਕੇ ਉਨਾਂ ਨਾਲ ਸਾਬਕਾ ਸਰਪੰਚ ਰਣਜੋਧ ਸਿੰਘ ਢਿੱਲੋ ਘੁੱਦਾ, ਹਰਜੀਤ ਸਿੰਘ ਕਾਲਝਰਾਣੀ, ਸਾਬਕਾ ਸਰਪੰਚ ਸੁਖਮੰਦਰ ਸਿੰਘ ਕਾਲਾ, ਕਰਮਜੀਤ ਸਿੰਘ ਢਿੱਲੋ, ਲੱਖਾ ਸਿੰਘ ਟਿਵਾਣਾ, ਬੱਗਾ ਸਿੰਘ ਧਾਲੀਵਾਲ, ਰਣਜੋਧ ਸਿੰਘ ਬਾਂਡੀ,ਨੀਟਾ ਬਾਜਕ , ਫਤਿਹ ਸਿੰਘ ਬਾਂਡੀ ਅਤੇ ਸਾਰੀ ਹੀ ਅਕਾਲੀ ਦਲ ਦੀ ਟੀਮ ਅਤੇ ਪਿੰਡ ਵਾਸੀਆਂ ਨੇ ਅਕਾਲੀ ਦਲ ਬਾਦਲ ਅਤੇ ਸਰਬੱਤ ਦੇ ਭਲੇ ਲਈ ਅਰਦਾਸਾਂ ਬੇਨਤੀਆਂ ਵੀ ਕੀਤੀਆਂ ਗਈਆਂ। ਬਲਾਕ ਸੰਮਤੀ ਮੈਂਬਰ ਜਸਵਿੰਦਰ ਸਿੰਘ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਇਕਬਾਲ ਸਿੰਘ ਅਤੇ ਹਲਕਾ ਇੰਚਾਰਜ ਗੁਰਚਰਨ ਸਿੰਘ ਨੂੰ ਸਿਰੋਪਾ ਪਾ ਕੇ ਸਨਮਾਨਿਤ ਵੀ ਕੀਤਾ ਗਿਆ।