ਵਿਦਿਆਰਥੀਆਂ ਨੂੰ ਵਰਦੀਆਂ ਕੀਤੀਆਂ ਦਾਨ
ਕੇਸਰ ਸਿੰਘ ਵਾਲਾ ਦੇ ਵਿਦਿਆਰਥੀਆਂ ਨੂੰ ਵਰਦੀਆਂ ਦਾਨ ਕੀਤੀਆਂ
Publish Date: Thu, 15 Jan 2026 04:38 PM (IST)
Updated Date: Thu, 15 Jan 2026 04:39 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਭਗਤਾ ਭਾਈਕਾ : ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਕੇਸਰ ਸਿੰਘ ਵਾਲਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਕੇਸਰ ਸਿੰਘ ਵਾਲਾ ਦੇ ਬੱਚਿਆਂ ਨੂੰ ਵਰਦੀਆਂ ਸਮੇਤ ਬਲੇਜ਼ਰ ਦਾਨ ਕੀਤੇ ਗਏ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਚੈਨ ਸਿੰਘ ਨੇ ਦੱਸਿਆ ਕਿ ਠੰਢ ਦੇ ਚੱਲਦਿਆਂ ਇਹ ਬੱਚਿਆਂ ਦੀ ਮੁੱਢਲੀ ਲੋੜ ਸੀ। ਪਿੰਡ ਦੇ ਦਾਨੀ ਸੱਜਣਾਂ ਵੱਲੋਂ ਸਿੱਖਿਆ ਦੇ ਖੇਤਰ ਵਿਚ ਇਹ ਸ਼ਲਾਘਾਯੋਗ ਉੱਦਮ ਹੈ। ਸਕੂਲ ਦੇ ਐਚਟੀ ਸਤਵੀਰ ਕੌਰ ਚਹਿਲ ਅਤੇ ਅਧਿਆਪਕ ਮਨਜੀਤ ਸਿੰਘ ਨੇ ਆਏ ਹੋਏ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮਾਸਟਰ ਸਵਰਨ ਸਿੰਘ, ਮੈਂਬਰ ਗੁਰਮੇਲ ਧਨੇਸਰ, ਸਿਕੰਦਰ ਸਿੰਘ, ਮੱਖਣ ਸਿੰਘ, ਜਗਦੇਵ ਸਿੰਘ ਪੰਮਾ, ਸਵਰਨ ਸਿੰਘ, ਗੁਰਮੇਲ ਸਿੰਘ ਫੌਜੀ, ਲਖਵੀਰ ਸਿੰਘ ਲੱਖਾ ਅਤੇ ਸਕੂਲ ਦੇ ਸਮੂਹ ਮੈਂਬਰ ਹਾਜ਼ਰ ਸਨ।