ਬਾਬਾ ਫਰੀਦ ਆਈਟੀਆਈ ’ਚ ਲੋਹੜੀ ਦਾ ਤਿਉਹਾਰ ਮਨਾਇਆ
ਬਾਬਾ ਫਰੀਦ ਆਈਟੀਆਈ ਕੋਟਸ਼ਮੀਰ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ
Publish Date: Thu, 15 Jan 2026 04:59 PM (IST)
Updated Date: Thu, 15 Jan 2026 05:00 PM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ ਕੋਟਫੱਤਾ : ਬਾਬਾ ਫਰੀਦ ਆਈਟੀਆਈ ਕੋਟਸ਼ਮੀਰ ਵਿਖੇ ਲੋਹੜੀ ਦਾ ਪਵਿੱਤਰ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਸੰਸਥਾ ਦੇ ਪ੍ਰਿੰਸੀਪਲ ਸੁਖਪ੍ਰੀਤ ਸਿੰਘ ਢਿੱਲੋਂ, ਗੁਰਕੀਰਤ ਸਿੰਘ ਸਿੱਧੂ, ਅਧਿਆਪਕ ਵਰਗ, ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਇਸ ਮੌਕੇ ਲੋਹੜੀ ਦੀ ਅੱਗ ਬਾਲ ਕੇ ਰੱਬ ਦਾ ਸ਼ੁਕਰਾਨਾ ਅਦਾ ਕੀਤਾ ਗਿਆ ਅਤੇ ਰੇਵੜੀ, ਮੂੰਗਫਲੀ, ਗੱਚਕ, ਤਿਲ ਦੇ ਲੱਡੂ ਆਦਿ ਵੰਡ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਵਿਦਿਆਰਥੀਆਂ ਵੱਲੋਂ ਪੰਜਾਬੀ ਲੋਕ-ਗੀਤਾਂ, ਭੰਗੜੇ ਅਤੇ ਗਿੱਧੇ ਦੀ ਪੇਸ਼ਕਾਰੀ ਰਾਹੀਂ ਪੰਜਾਬੀ ਸੱਭਿਆਚਾਰ ਦੀ ਸੁੰਦਰ ਝਲਕ ਪੇਸ਼ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਸੁਖਪ੍ਰੀਤ ਸਿੰਘ ਨੇ ਲੋਹੜੀ ਦੀ ਮਹੱਤਤਾ ਉਤੇ ਰੋਸ਼ਨੀ ਪਾਉਂਦਿਆਂ ਕਿਹਾ ਕਿ ਇਹ ਤਿਉਹਾਰ ਸਾਨੂੰ ਆਪਸੀ ਭਾਈਚਾਰੇ, ਏਕਤਾ ਅਤੇ ਸਾਂਝੀ ਸੰਸਕ੍ਰਿਤੀ ਨਾਲ ਜੋੜਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਨੈਤਿਕ ਮੁੱਲਾਂ ਨਾਲ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸੇ ਤਰ੍ਹਾਂ ਗੁਰਕੀਰਤ ਸਿੰਘ ਸਿੱਧੂ (ਮੈਨੇਜਮੈਂਟ) ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਦੇ ਨਾਲ-ਨਾਲ ਆਪਣੀ ਸੱਭਿਆਚਾਰਕ ਵਿਰਾਸਤ ਨਾਲ ਜੁੜੇ ਰਹਿਣਾ ਚਾਹੀਦਾ ਹੈ।