ਕਾਲਜ ’ਚ ਰਾਸ਼ਟਰੀ ਯੁਵਾ ਦਿਵਸ ਮਨਾਇਆ
ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਰਾਸ਼ਟਰੀ ਯੁਵਾ ਦਿਵਸ ਮਨਾਇਆ
Publish Date: Thu, 15 Jan 2026 05:35 PM (IST)
Updated Date: Thu, 15 Jan 2026 05:36 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ
ਤਲਵੰਡੀ ਸਾਬੋ : ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਯੁਵਕ ਕਲੱਬ ਅਤੇ ਐੱਨਐੱਸਐੱਸ ਵਿਭਾਗ ਵੱਲੋਂ ਰਾਸ਼ਟਰੀ ਯੁਵਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਰਾਸ਼ਟਰੀ ਯੁਵਾ ਦਿਵਸ ਨਾਲ ਸਬੰਧਿਤ ਭਾਸ਼ਣ ਮੁਕਾਬਲੇ ਅਤੇ ਵਾਦ-ਵਿਵਾਦ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਬੜੇ ਜੋਸ਼ ਨਾਲ ਹਿੱਸਾ ਲਿਆ। ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਸਵਾਮੀ ਵਿਵੇਕਾਨੰਦ ਦੇ ਵਿਚਾਰਾਂ ਅਤੇ ਯੁਵਕਾਂ ਦੀ ਸਮਾਜ ਵਿਚ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਯੁਵਕ ਕਲੱਬ ਇੰਚਾਰਜ ਡਾ. ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰੀ ਯੁਵਾ ਦਿਵਸ ਦੀ ਮਹੱਤਤਾ ਉੱਤੇ ਰੌਸ਼ਨੀ ਪਾਈ ਅਤੇ ਨੌਜਵਾਨਾਂ ਨੂੰ ਦੇਸ਼ ਦੀ ਤਰੱਕੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਪ੍ਰੋ. ਸ਼ਾਲਿਨੀ ਸਹਿਗਲ, ਐੱਨਐੱਸਐੱਸ ਪ੍ਰੋਗਰਾਮ ਅਫ਼ਸਰ ਡਾ. ਸਪਨਜੀਤ ਕੌਰ, ਡਾ. ਅਮਨਪਾਲ ਕੌਰ, ਪ੍ਰੋ. ਪੁਸ਼ਪਿੰਦਰ ਕੌਰ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਮੌਜੂਦ ਸਨ।