ਘਰ ’ਚੋਂ ਸਾਮਾਨ ਚੋਰੀ
ਘਰ ਵਿੱਚੋਂ ਹਜ਼ਾਰਾਂ ਰੁਪਏ ਦਾ ਸਮਾਨ ਚੋਰੀ
Publish Date: Thu, 15 Jan 2026 05:48 PM (IST)
Updated Date: Thu, 15 Jan 2026 05:51 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਅਣਪਛਾਤੇ ਚੋਰਾਂ ਨੇ ਸ਼ਹਿਰ ਦੇ ਘਰ ਵਿੱਚੋਂ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ। ਜਾਣਕਾਰੀ ਅਨੁਸਾਰ ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਹੀਨਾ ਵਾਸੀ ਡੱਬਵਾਲੀ ਰੋਡ ਬਠਿੰਡਾ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਚੰਡੀਗੜ੍ਹ ਵਿੱਚ ਰਹਿੰਦੀ ਹੈ ਅਤੇ ਉਸ ਦਾ ਬਠਿੰਡਾ ਵਿੱਚ ਵੀ ਘਰ ਹੈ। ਪੀੜਤ ਨੇ ਦੱਸਿਆ ਕਿ 13 ਜਨਵਰੀ ਨੂੰ ਜਦੋਂ ਉਹ ਆਪਣੇ ਬਠਿੰਡਾ ਸਥਿਤ ਘਰ ਆਈ ਤਾਂ ਦੇਖਿਆ ਕਿ ਘਰ ਵਿੱਚੋਂ ਇੱਕ ਐੱਲਈਡੀ, ਇਕ ਏਸੀ ਦਾ ਬਲੋਰ, ਇਨਵਰਟਰ, ਰਸੋਈ ਦੇ ਬਰਤਨ, ਫਰਿਜ ਦੀ ਮੋਟਰ ਅਤੇ ਤਿੰਨ ਛੱਤ ਵਾਲੇ ਪੱਖੇ ਕੋਈ ਅਣਪਛਾਤਾ ਵਿਅਕਤੀ ਚੋਰੀ ਕਰ ਕੇ ਲੈ ਗਿਆ। ਥਾਣਾ ਕੈਨਾਲ ਕਾਲੋਨੀ ਦੇ ਸਹਾਇਕ ਥਾਣੇਦਾਰ ਸ਼ਿਵਰਾਜ ਸਿੰਘ ਨੇ ਦੱਸਿਆ ਕਿ ਪੀੜਤ ਔਰਤ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਚੋਰਾਂ ਖਿਲਾਫ ਕੇਸ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।