ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਇਕੱਤਰਤਾ
ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੀਟਿੰਗ
Publish Date: Thu, 15 Jan 2026 05:56 PM (IST)
Updated Date: Thu, 15 Jan 2026 05:57 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ
ਬਠਿੰਡਾ : ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਕਮਿਸ਼ਨਰ (ਜਨਰਲ) ਗਗਨਦੀਪ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਭਰ ਦੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮੀਟਿੰਗ ਕਰਦਿਆਂ ਜਿੱਥੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਉੱਥੇ ਹੀ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਵੀ ਦਿਵਾਇਆ। ਇਸ ਮੌਕੇ ਗਗਨਦੀਪ ਸਿੰਘ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਸੁਤੰਤਰਤਾ ਸੰਗਰਾਮੀਆਂ ਦਾ ਅਹਿਮ ਯੋਗਦਾਨ ਰਿਹਾ ਹੈ ਅਤੇ ਉਨ੍ਹਾਂ ਦੁਆਰਾ ਦੇਸ਼ ਲਈ ਕੀਤੇ ਗਏ ਕੰਮਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਇਸ ਮੌਕੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੀ ਹਰ ਇੱਕ ਸਮੱਸਿਆ ਦਾ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਕੋਈ ਵੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਗਗਨਦੀਪ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤਾਂ ਕਰਦਿਆਂ ਕਿਹਾ ਕਿ ਦਫਤਰਾਂ ਵਿਚ ਆਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਬਣਨ ਦਾ ਮਾਣ-ਸਨਮਾਣ ਦੇਣਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀਆਂ ਫਾਈਲਾਂ ਪੈਂਡਿੰਗ ਪਈਆਂ ਹਨ, ਉਨ੍ਹਾਂ ਦਾ ਤੁਰੰਤ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।