ਚੇਅਰਮੈਨ ਭੱਲਾ ਨੇ ਹਰਮੰਦਰ ਬਰਾੜ ਤੇ ਮਹਿੰਦਰਪਾਲ ਭਗਤਾ ਦਾ ਕੀਤਾ ਸਨਮਾਨ
ਚੇਅਰਮੈਨ ਭੱਲਾ ਨੇ ਹਰਮੰਦਰ ਬਰਾੜ ਅਤੇ ਮਹਿੰਦਰਪਾਲ ਭਗਤਾ ਦਾ ਕੀਤਾ ਸਨਮਾਨ
Publish Date: Thu, 15 Jan 2026 06:00 PM (IST)
Updated Date: Thu, 15 Jan 2026 06:00 PM (IST)

- ਦੋਵਾਂ ਨੂੰ ਆਮ ਆਦਮੀ ਪਾਰਟੀ ’ਚ ਅਹਿਮ ਜ਼ਿੰਮੇਵਾਰੀਆਂ ਦੇਣ ’ਤੇ ਹਾਈਕਮਾਂਡ ਦਾ ਕੀਤਾ ਧੰਨਵਾਦ ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ : ਆਮ ਆਦਮੀ ਪਾਰਟੀ ਪੰਜਾਬ ਇਕਾਈ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਫੈਸਲੇ ਲੈਂਦੇ ਹੋਏ ਹਰਮੰਦਰ ਸਿੰਘ ਬਰਾੜ ਨੂੰ ਸਿੱਖਿਆ ਕੋਆਰਡੀਨੇਟਰ ਮਾਲਵਾ ਜ਼ੋਨ ਅਤੇ ਮਹਿੰਦਰਪਾਲ ਭਗਤਾ ਸਾਬਕਾ ਡਿਪਟੀ ਡੀਈਓ ਬਠਿੰਡਾ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਨਿਯੁਕਤੀਆਂ ਨਾਲ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਨੇ ਨਵ-ਨਿਯੁਕਤ ਦੋਵੇ ਆਗੂਆਂ ਨੂੰ ਵਧਾਈ ਦਿੱਤੀ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਬਰਾੜ ਅਤੇ ਭਗਤਾ ਦੋਵੇਂ ਹੀ ਤਜ਼ਰਬੇਕਾਰ, ਇਮਾਨਦਾਰ ਅਤੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਆਗੂ ਹਨ, ਜਿਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਬਰਾੜ ਨੂੰ ਸਿੱਖਿਆ ਕੋਆਰਡੀਨੇਟਰ ਮਾਲਵਾ ਜ਼ੋਨ ਨਿਯੁਕਤ ਕਰਨ ਨੂੰ ਸਿੱਖਿਆ ਖੇਤਰ ਵਿੱਚ ਸੁਧਾਰਾਂ ਅਤੇ ਪਾਰਟੀ ਦੀ ਨੀਤੀ ਨੂੰ ਲੋਕਾਂ ਤਕ ਪਹੁੰਚਾਉਣ ਵੱਲ ਇਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਉਨ੍ਹਾਂ ਤੋਂ ਉਮੀਦ ਜਤਾਈ ਜਾ ਰਹੀ ਹੈ ਕਿ ਉਹ ਮਾਲਵਾ ਜੋਨ ਵਿੱਚ ਸਿੱਖਿਆ ਸਬੰਧੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਇਸੇ ਤਰ੍ਹਾਂ ਮਹਿੰਦਰਪਾਲ ਭਗਤਾ ਜੋ ਕਿ ਸਾਬਕਾ ਡਿਪਟੀ ਡੀਈਓ ਬਠਿੰਡਾ ਰਹਿ ਚੁੱਕੇ ਹਨ, ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਜਾਣਾ ਪਾਰਟੀ ਲਈ ਇਕ ਮਜ਼ਬੂਤ ਚੋਣ ਮੰਨੀ ਜਾ ਰਹੀ ਹੈ। ਉਨ੍ਹਾਂ ਦੇ ਪ੍ਰਸ਼ਾਸਨਿਕ ਤਜਰਬੇ ਅਤੇ ਸਿੱਖਿਆ ਖੇਤਰ ਵਿੱਚ ਦਿੱਤੀਆਂ ਸੇਵਾਵਾਂ ਨਾਲ ਜ਼ਿਲ੍ਹਾ ਪੱਧਰ ’ਤੇ ਪਾਰਟੀ ਦੀ ਸੰਗਠਨਾਤਮਕ ਬਣਤਰ ਹੋਰ ਮਜ਼ਬੂਤ ਹੋਵੇਗੀ। ਨਵੀਂ ਨਿਯੁਕਤੀ ’ਤੇ ਪਾਰਟੀ ਵਰਕਰਾਂ ਨੇ ਵਿਸ਼ਵਾਸ ਜਤਾਇਆ ਕਿ ਦੋਵੇਂ ਆਗੂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਭੂਮਿਕਾ ਅਦਾ ਕਰਨਗੇ।