ਲਿੰਗ ਅਨੁਪਾਤ ’ਚ ਸਮਾਨਤਾ ਲਿਆਉਣਾ ਮੁੱਖ ਉਦੇਸ਼ : ਡਾ. ਤਪਿੰਦਰਜੋਤ
ਲਿੰਗ ਅਨੁਪਾਤ ਵਿਚ ਸਮਾਨਤਾ ਲਿਆਉਣਾ
Publish Date: Thu, 15 Jan 2026 06:16 PM (IST)
Updated Date: Thu, 15 Jan 2026 06:18 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਲਿੰਗ ਅਨੁਪਾਤ ਵਿਚ ਸਮਾਨਤਾ ਲਿਆਉਣ ਅਤੇ ਪੀਸੀਪੀਐੱਨਡੀਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਐਪ੍ਰੋਪ੍ਰਾਈੲਟ ਅਥਾਰਟੀ ਕਮ ਸਿਵਲ ਸਰਜਨ ਡਾ. ਤਪਿੰਦਰਜੋਤ ਦੀ ਦੇਖਰੇਖ ਵਿਚ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਜ਼ਿਲ੍ਹੇ ਵਿਚ ਲਿੰਗ ਅਨੁਪਾਤ ਵਿਚ ਹੋਰ ਸੁਧਾਰ ਲਿਆਉਣ ਅਤੇ ਪੀਸੀਪੀਐੱਨਡੀਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਮੀਟਿੰਗ ਵਿਚ ਰੇਡੀਓਲੋਜਿਸਟਾਂ ਵੱਲੋਂ ਕਲੀਨਿਕਾਂ, ਹਸਪਤਾਲਾਂ ਵਿਚ ਅਲਟਰਾਸਾਊਂਡ ਕਰਨ ਦੀ ਮਨਜ਼ੂਰੀ ਲੈਣਾ, ਰਜਿਸਟ੍ਰੇਸ਼ਨ ਰੱਦ ਕਰਨ, ਜ਼ਿਲ੍ਹੇ ਵਿਚ ਪ੍ਰਾਈਵੇਟ ਸਰਕਾਰੀ ਹਸਪਤਾਲਾਂ ਵੱਲੋਂ ਨਵੀਆਂ ਮਸ਼ੀਨਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ, ਅਲਟਰਾ ਸਾਊਂਡ ਸੈਂਟਰਾਂ ਦੀ ਨਿਰੰਤਰ ਇੰਸਪੈਕਸ਼ਨਾਂ ਕਰਨੀਆਂ, ਜਾਗਰੂਕਤਾ ਮੁਹਿੰਮਾਂ ਤੇਜ਼ ਕਰਨ ਅਤੇ ਕਪੈਸਿਟੀ ਬਿਲਡਿੰਗ ਵਰਕਸ਼ਾਪ ਕਰਨ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਫੈਸਲੇ ਲਏ ਗਏ। ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਕਿਹਾ ਕਿ ਜ਼ਿਲ੍ਹੇ ਵਿਚ ਪੀਸੀਪੀਐੱਨਡੀਟੀ ਐਕਟ ਦੀਆਂ ਗਾਈਡਲਾਈਨਾਂ ਅਨੁਸਾਰ ਹੀ ਕੰਮ ਕੀਤਾ ਜਾਵੇ, ਐਕਟ ਦੀ ਉਲੰਘਣਾ ਕਰਨ ਵਾਲੇ ਨੂੰ ਕਿਸੇ ਵੀ ਹਾਲਤ ਵਿਚ ਨਹੀਂ ਬਖਸ਼ਿਆ ਜਾਵੇਗਾ।