ਬੈਂਕ ਵੱਲੋਂ ਦਫ਼ਤਰ ਸਿਵਲ ਸਰਜਨ ਨੂੰ ਕੰਪਿਊਟਰ ਭੇਟ
ਆਈਡੀਬੀਆਈ ਬੈਂਕ ਵੱਲੋਂ ਦਫਤਰ ਸਿਵਲ ਸਰਜਨ ਨੂੰ ਕੰਪਿਊਟਰ ਕੀਤੇ ਭੇਟ
Publish Date: Thu, 15 Jan 2026 06:18 PM (IST)
Updated Date: Thu, 15 Jan 2026 06:21 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਆਈਡੀਬੀਆਈ ਬੈਂਕ ਦੇ ਮੈਨੇਜਰ ਪਰਵੀਨ ਬਾਂਸਲ ਅਤੇ ਸਹਾਇਕ ਮੈਨੇਜਰ ਛਮਿੰਦਰ ਕੌਰ ਵੱਲੋਂ ਦਫਤਰ ਸਿਵਲ ਸਰਜਨ ਨੂੰ ਦੋ ਕੰਪਿਊਟਰ (ਪੀਸੀ) ਭੇਟ ਕੀਤੇ ਗਏ। ਇਹ ਕੰਪਿਊਟਰ ਸਿਹਤ ਵਿਭਾਗ ਦੇ ਦਫਤਰੀ ਕੰਮਕਾਜ ਨੂੰ ਹੋਰ ਸੁਚਾਰੂ, ਤੇਜ਼ ਅਤੇ ਪ੍ਰਭਾਵਸ਼ਾਲੀ ਬਣਾਉਣ ਵਿਚ ਸਹਾਇਕ ਸਾਬਤ ਹੋਣਗੇ। ਇਸ ਮੌਕੇ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਆਈਡੀਬੀਆਈ ਬੈਂਕ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੈਂਕ ਵੱਲੋਂ ਦਿੱਤਾ ਗਿਆ। ਇਹ ਸਹਿਯੋਗ ਸਿਹਤ ਸੇਵਾਵਾਂ ਦੇ ਪ੍ਰਸ਼ਾਸਨਿਕ ਕੰਮਾਂ ਨੂੰ ਮਜ਼ਬੂਤੀ ਦੇਵੇਗਾ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵਿੱਚ ਮਦਦਗਾਰ ਹੋਵੇਗਾ। ਬੈਂਕ ਦੇ ਅਧਿਕਾਰੀਆਂ ਨੇ ਕਿਹਾ ਕਿ ਬੈਂਕ ਸਮਾਜਿਕ ਭਲਾਈ ਦੇ ਕੰਮਾਂ ਵਿਚ ਹਮੇਸ਼ਾ ਅੱਗੇ ਰਹਿੰਦਾ ਹੈ ਅਤੇ ਭਵਿੱਖ ਵਿਚ ਵੀ ਸਿਹਤ ਅਤੇ ਸਿੱਖਿਆ ਵਰਗੇ ਖੇਤਰਾਂ ਵਿਚ ਯੋਗਦਾਨ ਪਾਉਂਦਾ ਰਹੇਗਾ। ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ, ਡਿਪਟੀ ਮਾਸ ਮੀਡੀਆ ਅਫ਼ਸਰ ਰੋਹਿਤ ਜਿੰਦਲ ਅਤੇ ਸੀਨੀਅਰ ਸਹਾਇਕ ਕੁਲਵੀਰ ਸਿੰਘ ਆਦਿ ਹਾਜ਼ਰ ਸਨ।