ਘਰ ਵੜ ਕੇ ਕੀਤੀ ਕੁੱਟਮਾਰ
ਘਰ ਵਿਚ ਦਾਖਲ ਹੋ ਕੇ ਕੀਤੀ ਕੁੱਟਮਾਰ
Publish Date: Fri, 16 Jan 2026 04:33 PM (IST)
Updated Date: Sat, 17 Jan 2026 04:04 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ : ਘਰ ਵਿਚ ਦਾਖਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਹਰਮਨਦੀਪ ਸ਼ਰਮਾ ਵਾਸੀ ਕੋਠੇ ਨੱਥਾ ਸਿੰਘ ਵਾਲਾ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਖਾਣਾ ਖਾ ਰਿਹਾ ਸੀ ਕਿ ਇਸ ਦੌਰਾਨ ਦੋ ਵੱਖ-ਵੱਖ ਫੋਨ ਨੰਬਰਾਂ ਤੋਂ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ, ਜਿਸ ਤੋਂ ਬਾਅਦ ਜਸਕਰਨ ਸਿੰਘ, ਬਲਕਰਨ ਸਿੰਘ ਤੇ ਨਿੰਦਰੀ ਵਾਸੀ ਕੋਠੇ ਨੱਥਾ ਸਿੰਘ ਵਾਲਾ ਉਸ ਦੇ ਘਰ ਦਾਖਲ ਹੋਏ ਤੇ ਉਸਦੀ ਕੁੱਟਮਾਰ ਕੀਤੀ। ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਮੁਲਜਮਾਂ ਖਿਲਾਫ ਕੇਸ ਦਰਜ ਕਰਕੇ ਜਸਕਰਨ ਸਿੰਘ ਤੇ ਬਲਕਰਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਜਦੋਂਕਿ ਨਿੰਦਰੀ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ।