ਖੇਡਾਂ ’ਚ ਪ੍ਰਭਨੂਰ ਸਿੰਘ ਨੇ ਸਕੂਲ ਦਾ ਨਾਂ ਕੀਤਾ ਰੌਸ਼ਨ
ਨੈਸ਼ਨਲ ਖੇਡਾਂ ਵਿਚ ਪ੍ਰਭਨੂਰ ਸਿੰਘ ਨੇ ਸੇਂਟ
Publish Date: Fri, 16 Jan 2026 04:39 PM (IST)
Updated Date: Sat, 17 Jan 2026 04:04 AM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ
ਰਾਮਪੁਰਾ ਫੂਲ : ਸੇਂਟ ਜ਼ੇਵੀਅਰਜ ਸਕੂਲ ਰਾਮਪੁਰਾ ਫੂਲ ਦੇ ਜਮਾਤ ਗਿਆਰਵੀ ਨਾਨ-ਮੈਡੀਕਲ ਦੇ ਹੋਣਹਾਰ ਵਿਦਿਆਰਥੀ ਪ੍ਰਭਨੂਰ ਸਿੰਘ ਧਾਲੀਵਾਲ ਨੇ ਨੈਸ਼ਨਲ ਸਕੂਲ ਖੇਡਾਂ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਤੇ ਖੇਤਰ ਦਾ ਨਾਮ ਰੌਸ਼ਨ ਕੀਤਾ ਹੈ। ਇਹ ਖੇਡਾਂ ਉੱਤਰ ਪ੍ਰਦੇਸ਼ ਦੇ ਸ਼ਹਿਰ ਲਖਨਊ ਵਿਚ ਹੋਈਆਂ ਸੀ, ਜਿੱਥੇ ਪ੍ਰਭਨੂਰ ਸਿੰਘ ਨੇ ਅੰਡਰ-17 ਵਰਗ ਵਿੱਚ ਅਥਲੈਟਿਕਸ ਦੀ 400 ਮੀਟਰ ਰਿਲੇਅ ਦੌੜ ’ਚ ਹਿੱਸਾ ਲੈਂਦਿਆਂ ਓਵਰਆਲ ਪੰਜਵਾਂ ਸਥਾਨ ਪ੍ਰਾਪਤ ਕੀਤਾ। ਪ੍ਰਭਨੂਰ ਸਿੰਘ ਦੀ ਇਹ ਉਪਲਬਧੀ ਉਸ ਦੀ ਲਗਾਤਾਰ ਮਿਹਨਤ, ਅਨੁਸ਼ਾਸਨ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਫਾਦਰ ਯੂਲਾਲੀਓ ਫਰਨਾਂਡਿਜ ਅਤੇ ਮੈਨੇਜਰ ਫਾਦਰ ਆਂਦਰੇ ਫਰਨਾਂਡਿਜ ਨੇ ਵਿਦਿਆਰਥੀ ਨੂੰ ਇਸ ਮਹੱਤਵਪੂਰਨ ਪ੍ਰਾਪਤੀ ਲਈ ਮੁਬਾਰਕਾਂ ਦਿੱਤੀਆਂ ਅਤੇ ਭਵਿੱਖ ਵਿਚ ਹੋਰ ਵੱਡੀਆਂ ਕਾਮਯਾਬੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸਦੇ ਨਾਲ ਹੀ ਪ੍ਰਿੰਸੀਪਲ ਫਾਦਰ ਯੂਲਾਲੀਓ ਫਰਨਾਂਡਿਜ ਨੇ ਖੇਡਾਂ ਦੇ ਮਾਹਰ ਅਧਿਆਪਕ ਗੁਰਪਿੰਦਰ ਸਿੰਘ ਭੁੱਲਰ, ਪਰਮਿੰਦਰ ਸਿੰਘ, ਅਮਨਦੀਪ ਕੌਰ ਅਤੇ ਮਿਸ ਜੋਤੀ ਦੀ ਭੂਮਿਕਾ ਦੀ ਸਰਾਹਨਾ ਕਰਦਿਆਂ ਉਨ੍ਹਾਂ ਨੂੰ ਵੀ ਮੁਬਾਰਕਾਂ ਦਿੱਤੀਆਂ। ਉਨ੍ਹਾਂ ਨੇ ਆਸ ਜਤਾਈ ਕਿ ਸਕੂਲ ਦੇ ਖੇਡ ਅਧਿਆਪਕ ਭਵਿੱਖ ’ਚ ਹੋਰ ਵੱਧ ਤੋਂ ਵੱਧ ਨੈਸ਼ਨਲ ਪੱਧਰ ਦੇ ਖਿਡਾਰੀ ਤਿਆਰ ਕਰਕੇ ਸੰਸਥਾ ਦਾ ਮਾਣ ਵਧਾਉਣਗੇ।