ਬੱਚਿਆਂ ਦੀ ਮੌਤ ਦਰ ’ ਲਗਾਮ ਲਾਉਣਾ ਵਿਭਾਗ ਦਾ ਮੁੱਖ ਟੀਚਾ
ਬੱਚਿਆ ਦੀ ਮੌਤ ਦਰ ’ਤੇ ਕਾਬੂ ਪਾਉਣਾ ਸਿਹਤ ਵਿਭਾਗ ਦਾ ਮੁੱਖ ਟੀਚਾ
Publish Date: Fri, 16 Jan 2026 04:41 PM (IST)
Updated Date: Sat, 17 Jan 2026 04:04 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ
ਬਠਿੰਡਾ : ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾ ਅਤੇ ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ ਦੀ ਅਗਵਾਈ ਹੇਠ ਸੀਡੀਆਰ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਜਣੇਪੇ ਦੌਰਾਨ ਅਤੇ ਇਕ ਸਾਲ ਤਕ ਦੀ ਉਮਰ ਦੇ ਬੱਚਿਆਂ ਦੀ ਮੌਤ ਦਰ ਨੁੰ ਕੰਟਰੋਲ ਕਰਨ ਸਬੰਧੀ ਚਰਚਾ ਕੀਤੀ ਗਈ। ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਜ਼ਿਲ੍ਹੇ ’ਚ ਹੋਈਆਂ ਬੱਚਿਆਂ ਦੀ ਮੌਤਾਂ ਦੇ ਮਾਮਲਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਤੇ ਮੌਤਾਂ ਦੇ ਕਾਰਨਾਂ ਦੀ ਪੜਤਾਲ ਕਰਦਿਆਂ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਲੋੜੀਂਦੇ ਕਦਮਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮਾਂ ਅਤੇ ਬੱਚੇ ਦੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤੇ ਗਰਭਵਤੀਆਂ ਤੇ ਨਵਜੰਮੇ ਬੱਚਿਆਂ ਦੀ ਸਮੇਂ ਸਿਰ ਜਾਂਚ ਅਤੇ ਇਲਾਜ ਯਕੀਨੀ ਬਣਾਇਆ ਜਾਵੇ। ਜਾਗਰੂਕਤਾ ਅਤੇ ਸਹੀ ਸਿਹਤ ਸੇਵਾਵਾਂ ਰਾਹੀਂ ਬੱਚਿਆਂ ਦੀ ਮੌਤ ਦਰ ਨੂੰ ਘਟਾਇਆ ਜਾ ਸਕਦਾ ਹੈ। ਇਸ ਮੌਕੇ ਬੱਚਿਆੰ ਦੇ ਮਾਹਿਰ ਡਾ ਅੰਜਲੀ ਬਾਂਸਲ, ਡਾ ਮੋਨੀਸ਼ਾ, ਡਾ ਰਾਜੀਵ, ਡਾ ਮੀਨਾਕਸ਼ੀ, ਡਾ ਕਿਰਨਦੀਪ, ਡਾ ਅਸੀਸ, ਡਾ ਅਲਪਨਾ ਬਡਿਆਲ ਅਤੇ ਐਲਐਚਵੀ ਹਾਜ਼ਰ ਸਨ ।