ਮੁਫ਼ਤ ਕੈਂਸਰ ਜਾਂਚ ਕੈਂਪ ਅੱਜ ਤੋਂ ਸ਼ੁਰੂ
ਸਿਹਤ ਵਿਭਾਗ ਵੱਲੋਂ ਅੱਜ ਤੋਂ ਲਗਾਏ ਜਾਣਗੇ
Publish Date: Fri, 16 Jan 2026 04:43 PM (IST)
Updated Date: Sat, 17 Jan 2026 04:04 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਿਹਤ ਵਿਭਾਗ ਵੱਲੋਂ ਕੈਪਡ ਟਰੱਸਟ ਦੇ ਸਹਿਯੋਗ ਨਾਲ ਜ਼ਿਲ੍ਹੇ ਵਿਚ ਬੱਚੇਦਾਨੀ ਦੇ ਮੂੰਹ (ਸਰਵਾਈਕਲ) ਕੈਂਸਰ, ਬ੍ਰੈਸਟ ਕੈਂਸਰ ਤੇ ਮੂੰਹ ਦੇ ਕੈਂਸਰ ਦੀ ਮੁਫ਼ਤ ਜਾਂਚ ਸਬੰਧੀ ਵਿਸ਼ੇਸ਼ ਕੈਂਪ ਸ਼ਹਿਰ ’ਚ ਵੱਖ-ਵੱਖ ਥਾਵਾਂ ’ਤੇ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦਾ ਮੁੱਖ ਮਕਸਦ ਲੋਕਾਂ ਨੂੰ ਕੈਂਸਰ ਬਾਰੇ ਜਾਗਰੂਕ ਕਰਨਾ ਅਤੇ ਬਿਮਾਰੀ ਦੀ ਸ਼ੁਰੂਆਤੀ ਪਛਾਣ ਰਾਹੀਂ ਸਮੇਂ ਸਿਰ ਇਲਾਜ ਯਕੀਨੀ ਬਣਾਉਣਾ ਹੈ। ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਜ਼ਿਲ੍ਹੇ ਦੇ ਲੋਕਾਂ, ਖ਼ਾਸ ਕਰਕੇ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਮੁਫ਼ਤ ਜਾਂਚ ਕੈਂਪਾਂ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਆਪਣੀ ਸਿਹਤ ਦੀ ਜਾਂਚ ਕਰਵਾਉਣ ਅਤੇ ਇਸ ਸੁਵਿਧਾ ਦਾ ਪੂਰਾ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ 17,19 ਅਤੇ 24 ਜਨਵਰੀ ਨੂੰ ਯੂਪੀਐਚਸੀ ਪਰਸਰਾਮ ਨਗਰ, 20 ਜਨਵਰੀ ਨੂੰ ਉਡਾਣ ਪਲੇਅ-ਵੇ ਸਕੂਲ, ਗੁਰੂ ਗੋਬਿੰਦ ਸਿੰਘ ਨਗਰ (ਗਲੀ ਨੰ 13/7) ਤੇ 22 ਜਨਵਰੀ ਨੂੰ ਰੇਲਵੇ ਹਸਪਤਾਲ ਪ੍ਰਤਾਪ ਨਗਰ ਵਿਖੇ ਇਹ ਕੈਂਪ ਲਗਾਏ ਜਾਣਗੇ। ਕੈਂਪ ਵਿਚ ਵਿਭਾਗ ਵੱਲੋਂ ਵੱਖ-ਵੱਖ ਮਾਹਿਰ ਡਾਕਟਰਾਂ ਦੀ ਡਿਊਟੀ ਲਗਾਈ ਜਾ ਚੁੱਕੀ ਹੈ । ਕੈਂਪ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਮੁਫ਼ਤ ਜਾਂਚ ਅਤੇ ਜਰੂਰੀ ਸਲਾਹ ਦਿੱਤੀ ਜਾਵੇਗੀ।