ਸਿਵਲ ਹਸਪਤਾਲ ’ਚ ਐੱਸਡੀਐੱਮ ਵੱਲੋਂ ਅਚਾਨਕ ਦੌਰਾ
ਸਿਵਲ ਹਸਪਤਾਲ ਤਲਵੰਡੀ ਸਾਬੋ ਵਿਚ ਐਸਡੀਐੱਮ ਵੱਲੋਂ ਅਚਨਚੇਤ ਦੌਰਾ
Publish Date: Fri, 16 Jan 2026 04:55 PM (IST)
Updated Date: Sat, 17 Jan 2026 04:06 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਪੰਕਜ ਬਾਂਸਲ, ਪੀਸੀਐੱਸ ਵੱਲੋਂ ਸਿਵਲ ਹਸਪਤਾਲ ਤਲਵੰਡੀ ਸਾਬੋ ਦਾ ਅਚਾਨਕ ਦੌਰਾ ਕੀਤਾ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵੀ ਕਾਂਤ ਗੁਪਤਾ ਨੇ ਉਨ੍ਹਾਂ ਨੂੰ ਹਸਪਤਾਲ ਦੇ ਓਪੀਡੀ ਵਿਭਾਗ, ਐਮਰਜੈਂਸੀ ਅਤੇ ਮਾਈਨਰ ਓਟੀ ਦਾ ਰਾਊਂਡ ਕਰਵਾਇਆ। ਇਸ ਮੌਕੇ ਐੱਸਡੀਐੱਮ ਵੱਲੋਂ ਮਰੀਜ਼ਾਂ ਨਾਲ ਵਿਸ਼ੇਸ਼ ਗੱਲਬਾਤ ਕੀਤੀ ਤੇ ਉਨ੍ਹਾਂ ਤੋਂ ਸੇਵਾਵਾਂ ਦੀ ਗੁਣਵੱਤਾ, ਦਵਾਈਆਂ ਦੀ ਉਪਲੱਬਧਤਾ ਤੇ ਹੋਰ ਸਹੂਲਤਾਂ ਬਾਰੇ ਪੁੱਛਿਆ। ਉਨ੍ਹਾਂ ਨੇ ਰਾਸ਼ਟਰੀ ਅਤੇ ਰਾਜ ਪੱਧਰੀ ਸਿਹਤ ਪ੍ਰੋਗਰਾਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ। ਇਸ ਦੌਰਾਨ ਹਸਪਤਾਲ ਸਟਾਫ ਨੂੰ ਵੀ ਉਨ੍ਹਾਂ ਨੇ ਚੰਗੇ ਕੰਮ ਨੂੰ ਜਾਰੀ ਰੱਖਣ ਲਈ ਪ੍ਰੇਰਿਆ। ਐੱਸਐੱਮਓ ਨੇ ਹਸਪਤਾਲ ਦੀਆਂ ਸੇਵਾਵਾਂ ਬਾਰੇ ਵੇਰਵੇ ਨਾਲ ਦੱਸਿਆ। ਇਸ ਮੌਕੇ ਐੱਸਡੀਐੱਮ ਪੰਕਜ ਬਾਂਸਲ ਵੱਲੋਂ ਹਸਪਤਾਲ ਦੀ ਕਾਰਗੁਜ਼ਾਰੀ ਨੂੰ ਮਜਬੂਤ ਕਰਨ ਲਈ ਪ੍ਰਸ਼ਾਸਨਿਕ ਤੌਰ ’ਤੇ ਵੱਧ ਤੋਂ ਵੱਧ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਦੌਰਾਨ ਡਾ. ਜਗਰੂਪ ਸਿੰਘ, ਡਾ. ਅਮਰਪ੍ਰੀਤ ਸਿੰਘ ਸੇਠੀ, ਬਲਾਕ ਐਜੂਕੇਟਰ ਗੁਰਸਿਮਰਤ ਕੌਰ ਤੋਂ ਇਲਾਵਾ ਹਸਪਤਾਲ ਦਾ ਸਟਾਫ ਮੌਜੂਦ ਸੀ।