ਕੁਆਰਟਰਾਂ ’ਚੋਂ ਬਜ਼ੁਰਗ ਦੀ ਲਾਸ਼ ਬਰਾਮਦ
ਕੁਆਟਰਾਂ ’ਚੋਂ ਬਜ਼ੁਰਗ ਦੀ ਲਾਸ਼ ਮਿਲੀ
Publish Date: Fri, 16 Jan 2026 05:37 PM (IST)
Updated Date: Sat, 17 Jan 2026 04:07 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ : ਸਥਾਨਕ ਠੰਡੀ ਸੜਕ ’ਤੇ ਖਾਲੀ ਪਏ ਖੰਡਰਨੁਮਾ ਕੁਆਟਰਾਂ ’ਚ ਇਕ ਬਜ਼ੁਰਗ ਦੀ ਲਾਸ਼ ਮਿਲੀ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਮੌਕੇ ’ਤੇ ਪਹੁੰਚੇ। ਥਾਣਾ ਕੈਨਾਲ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ। ਜਾਂਚ ਦੌਰਾਨ ਮ੍ਰਿਤਕ ਕੋਲ ਅਜਿਹੀ ਕੋਈ ਚੀਜ਼ ਨਹੀਂ ਮਿਲੀ, ਜਿਸ ਨਾਲ ਉਸ ਦੀ ਸ਼ਨਾਖ਼ਤ ਹੋ ਸਕੇ। ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਨੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਪਹੁੰਚਾਇਆ।