ਸੰਮਤੀ ਮੈਂਬਰ ਨੇ ਕਰਵਾਇਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ
ਸੰਮਤੀ ਮੈਂਬਰ ਨੇ ਜਿੱਤ ਦੀ ਖੁਸ਼ੀ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ
Publish Date: Fri, 16 Jan 2026 06:05 PM (IST)
Updated Date: Sat, 17 Jan 2026 04:10 AM (IST)

ਧਰਮਪਾਲ ਸਿੰਘ, ਪੰਜਾਬੀ ਜਾਗਰਣ, ਸੰਗਤ ਮੰਡੀ : ਬਲਾਕ ਸੰਮਤੀ ਜੋਨ ਘੁੱਦਾ ਅਤੇ ਕੋਟਗੁਰੂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਬਲਾਕ ਸੰਮਤੀ ਮੈਂਬਰ ਜਸਵਿੰਦਰ ਸਿੰਘ ਟਿਵਾਣਾ ਵੱਲੋਂ ਜਿੱਤ ਦੀ ਖੁਸ਼ੀ ਵਿਚ ਪਿੰਡ ਘੁੱਦਾ ਵਿਖੇ ਬਾਬਾ ਬਲੀਆ ਜੀ ਦੀ ਸਮਾਧ ’ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੇ ਭੋਗ ਪਾਏ ਗਏ ।ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਕੋਟਗੁਰੂ, ਘੁੱਦਾ ਅਤੇ ਨੇੜਲੇ ਪਿੰਡਾਂ ਦੇ ਅਕਾਲੀ ਵਰਕਰਾਂ ਨੇ ਆਪਣੀ ਹਾਜ਼ਰੀ ਭਰੀ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਗੁਰਚਰਨ ਸਿੰਘ ਓਐਸਡੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਇਕਬਾਲ ਸਿੰਘ ਸੈਣੇਵਾਲਾ ਨੇ ਇਸ ਧਾਰਮਿਕ ਸਮਾਗਮ ਵਿਚ ਸ਼ਾਮਲ ਹੋਕੇ ਪਾਰਟੀ ਦੀ ਚੜ੍ਹਦੀ ਕਲ੍ਹਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ। ਉਨ੍ਹਾਂ ਸੰਮਤੀ ਚੋਣਾਂ ਦੌਰਾਨ ਸਭ ਤੋਂ ਵੱਧ ਵੋਟਾਂ ਨਾਲ ਜੇਤੂ ਜ਼ੋਨ ਘੁੱਦਾ ਤੋਂ ਸੰਮਤੀ ਮੈਂਬਰ ਜਸਵਿੰਦਰ ਸਿੰਘ ਟਿਵਾਣਾ ਨੂੰ ਜਿੱਤ ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਲਾਕੇ ਦੇ ਵੋਟਰਾਂ ਵੱਲੋਂ ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ’ਤੇ ਵੱਡਾ ਭਰੋਸਾ ਕਰਦਿਆਂ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਵਾਈ ਗਈ ਹੈ ਹੁਣ ਉਹ ਵੋਟਰਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਬਲਾਕ ਸੰਮਤੀ ਮੈਂਬਰ ਜਸਵਿੰਦਰ ਸਿੰਘ ਟਿਵਾਣਾ ਨੇ ਸਮਾਗਮ ਦੌਰਾਨ ਪੁੱਜੇ ਬੀਬਾ ਹਰਸਿਮਰਤ ਕੌਰ ਬਾਦਲ , ਪਾਰਟੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ। ਭੋਗਾਂ ਦੀ ਸਮਾਪਤੀ ਤੋ ਬਾਅਦ ਸੰਗਤਾਂ ਲਈ ਜਲੇਬੀਆਂ ਦਾ ਲੰਗਰ ਵੀ ਅਤੁੱਟ ਵਰਤਾਇਆ ਗਿਆ।ਇਸ ਮੌਕੇ ਪਿੰਡ ਘੁੱਦਾ ਦੇ ਸਾਬਕਾ ਸਰਪੰਚ ਰਣਜੋਧ ਸਿੰਘ ਢਿੱਲੋ , ਸੀਨੀਅਰ ਅਕਾਲੀ ਆਗੂ ਹਰਜੀਤ ਸਿੰਘ ਕਾਲਝਰਾਣੀ, ਸਾਬਕਾ ਸਰਪੰਚ ਸੁਖਮੰਦਰ ਸਿੰਘ ਕਾਲਾ, ਕਰਮਜੀਤ ਸਿੰਘ ਢਿੱਲੋ, ਲੱਖਾ ਸਿੰਘ ਟਿਵਾਣਾ, ਬੱਗਾ ਸਿੰਘ ਧਾਲੀਵਾਲ, ਰਣਵੀਰ ਸਿੰਘ ਸਿੱਧੂ, ਰਣਜੋਧ ਸਿੰਘ ਬਾਂਡੀ, ਸਾਬਕਾ ਸਰਪੰਚ ਨੀਟਾ ਬਾਜਕ , ਸਰਕਲ ਪ੍ਰਧਾਨ ਫਤਿਹ ਸਿੰਘ ਬਾਂਡੀ, ਸਰਕਲ ਪ੍ਰਧਾਨ ਮੈਬਰ ਸਿੰਘ ਮਛਾਣਾ, ਜਥੇਦਾਰ ਰੇਸ਼ਮ ਸਿੰਘ ਸਿੱਧੂ, ਬਲਜਿੰਦਰ ਸਿੰਘ ਜੱਸੀ ਆਦਿ ਹਾਜ਼ਰ ਸਨ।