ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼•ਰਧਾਲੂ ਬੱਸ ਰਾਹੀਂ ਰਵਾਨਾ
ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸਾਂ ਨੂੰ ਕੀਤਾ ਰਵਾਨਾ
Publish Date: Fri, 16 Jan 2026 06:06 PM (IST)
Updated Date: Sat, 17 Jan 2026 04:10 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਨੂੰ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਸਥਾਨਕ ਬੱਲਾ ਰਾਮ ਨਗਰ, ਵਿਧਾਇਕ ਮੌੜ ਸ ਸੁਖਬੀਰ ਸਿੰਘ ਮਾਈਸਰਖਾਨਾ ਨੇ ਵਿਧਾਨ ਸਭਾ ਹਲਕਾ ਮੌੜ ਦੇ ਪਿੰਡ ਚੋਟੀਆਂ ਤੋਂ ਬੱਸਾਂ ਨੂੰ ਰਵਾਨਾ ਕੀਤਾ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੇ ਪਿੰਡ ਅਕਲੀਆਂ ਕਲਾ, ਵਿਧਾਨ ਸਭਾ ਹਲਕਾ ਰਾਮਪੁਰਾ ਦੇ ਪਿੰਡ ਅਕਲੀਆਂ ਜਲਾਲ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਜੋਧਪੁਰ ਬੱਗਾ ਉਰਫ ਫੱਲੜ ਤੋਂ ਬੱਸਾਂ ਰਵਾਨਾ ਹੋਈਆਂ। ਇਸ ਦੌਰਾਨ ਵਿਧਾਇਕ ਬਠਿੰਡਾ (ਸ਼ਹਿਰੀ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਜਿਥੇ ਬਜ਼ੁਰਗਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਉਥੇ ਹੀ ਆਪਸੀ ਭਾਈਚਾਰਕ ਸਾਂਝ ਨੂੰ ਵੀ ਬਰਕਰਾਰ ਰੱਖਣ ਵਿੱਚ ਸਹਾਈ ਸਿੱਧ ਹੋ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮ ਵਰਗਾਂ ਦੇ ਲੋਕਾਂ ਲਈ ਖੁੱਲ੍ਹੀ ਹੈ, ਜੋ ਕਿ ਸਰਕਾਰ ਦਾ ਇਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਵਿਧਾਇਕ ਮੌੜ ਸੁਖਬੀਰ ਸਿੰਘ ਮਾਈਸਰਖਾਨਾ ਨੇ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਦੇਵਤਿਆਂ, ਸੰਤਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਭਾਈਚਾਰੇ, ਭਾਈਵਾਲੀ ਏਕਤਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਕਿਸੇ ਵੀ ਬਜ਼ੁਰਗ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਸੂਬਾ ਸਰਕਾਰ ਨੇ ਸ਼ਰਧਾਲੂਆਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਵਿਸਤ੍ਰਿਤ ਪ੍ਰਬੰਧ ਕੀਤਾ ਹੋਇਆ ਹੈ। ਇਸ ਮੌਕੇ ਜਿਥੇ ਸ਼ਰਧਾਲੂਆਂ ਵੱਲੋਂ ਪੰਜਾਬ ਸਰਕਾਰ ਦਾ ਵਿਸ਼ੇਸ਼ ਸਕੀਮ ਚਲਾਉਣ ‘ਤੇ ਧੰਨਵਾਦ ਕੀਤਾ।