ਜ਼ਿਲ੍ਹਾ ਪ੍ਰੀਸ਼ਦ ਭਵਨ ’ਚ ਸਰਬੱਤ ਦੇ ਭਲੇ ਲਈ ਪਾਏ ਪਾਠ ਦੇ ਭੋਗ
ਜ਼ਿਲ੍ਹਾ ਪ੍ਰੀਸ਼ਦ ਭਵਨ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਪਾਏ ਭੋਗ
Publish Date: Fri, 16 Jan 2026 07:03 PM (IST)
Updated Date: Sat, 17 Jan 2026 04:13 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਭਵਨ ਵਿਖੇ ਸਰਬੱਤ ਦੇ ਭਲੇ ਲਈ ਸ਼੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੰਚਨ, ਐਸਐਸਪੀ ਡਾ. ਜਯੋਤੀ ਯਾਦਵ ਬੈਂਸ ਤੋਂ ਇਲਾਵਾ ਸਮੁੱਚਾ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀ ਗੁਰੂ ਸਾਹਿਬ ਦੀ ਹਜ਼ੂਰੀ ਵਿਚ ਨਤਮਸਤਕ ਹੋਏ। ਇਸ ਮੌਕੇ ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੂੰ ਸਿਰੋਪਾਓ ਵੀ ਭੇਂਟ ਕੀਤਾ ਗਿਆ। ਇਸ ਤੋਂ ਪਹਿਲਾ ਰਾਗੀ ਜਥਾ ਗੁਰੂ ਕੀ ਸੰਗਤ ਬਰਨਾਲਾ ਬਾਈਪਾਸ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਰਿੰਦਰ ਸਿੰਘ ਧਾਲੀਵਾਲ, ਐਸਡੀਐਮ ਬਠਿੰਡਾ ਬਲਕਰਨ ਸਿੰਘ, ਐਸਡੀਐਮ. ਰਾਮਪੁਰਾ ਸੁਨੀਲ ਫੋਗਾਟ, ਐਸਡੀਐਮ ਮੌੜ ਸ੍ਰੀ ਸੁਖਰਾਜ ਸਿੰਘ, ਐਸਡੀਐਮ ਤਲਵੰਡੀ ਸਾਬੋ ਪੰਕਜ ਕੁਮਾਰ, ਸੀਐਮਐਫਓ ਰਮਨਜੀਤ, ਡੀਡੀਪੀਓ ਅਭਿਨਵ ਗੋਇਲ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਆਦਿ ਹਾਜ਼ਰ ਸਨ।