ਵਿਰਾਸਤ ਸੇਵਾ ਸੰਗਠਨ ਦੇ ਨਵ ਨਿਯੁਕਤ ਅਹੁਦੇਦਾਰ ਸਨਮਾਨਿਤ
ਵਿਰਾਸਤ ਸੇਵਾ ਸੰਗਠਨ ਦੇ ਨਵ ਨਿਯੁਕਤ ਅਹੁਦੇਦਾਰਾਂ ਦਾ ਭੱਲਾ ਨੇ ਕੀਤਾ ਸਨਮਾਨ
Publish Date: Fri, 16 Jan 2026 07:32 PM (IST)
Updated Date: Sat, 17 Jan 2026 04:13 AM (IST)
-ਰਾਕੇਸ਼ ਪੁਰੀ ਪੰਜਾਬ ਦਾ ਸੂਬਾ ਸਕੱਤਰ ਤੇ ਇੰਚਾਰਜ ਮਾਲਵਾ ਜੋਨ ਨਿਯੁਕਤ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਆਮ ਆਦਮੀ ਪਾਰਟੀ ਨੇ ਜੰਗਲਾਤ ਕਾਰਪੋਰੇਸ਼ਨ ਦੇ ਚੇਅਰਮੈਨ ਰਾਕੇਸ਼ ਪੁਰੀ ਨੂੰ ਵਿਰਾਸਤ ਸੇਵਾ ਸੰਗਠਨ ਦਾ ਸੂਬਾ ਸਕੱਤਰ ਤੇ ਮਾਲਵਾ ਜੋਨ ਦਾ ਇੰਚਾਰਜ ਨਿਯੁਕਤ ਕੀਤਾ ਹੈ, ਜਦੋਂ ਕਿ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਰਾਜਨ ਅਮਰਦੀਪ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਲਾਇਆ ਗਿਆ ਹੈ। ਇਹ ਦੋਵੇਂ ਆਗੂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਵੀ ਸਫਲਤਾ ਲਈ ਕੰਮ ਕਰਨਗੇ, ਉਥੇ ਹੀ ਪਾਰਟੀ ਦੀ ਮਜਬੂਤੀ ਲਈ ਲੋਕਾਂ ਨਾਲ ਤਾਲਮੇਲ ਕਰਨਗੇ। ਇਨ੍ਹਾਂ ਦੋਵਾਂ ਆਗੂਆਂ ਨੂੰ ਅੱਜ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ ਨੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਇਸ ਮੌਕੇ ਭੱਲਾ ਨੇ ਕਿਹਾ ਕਿ ਦੋਵਾਂ ਆਗੂਆਂ ਦੀ ਨਿਯੁਕਤੀ ਨਾਲ ਆਮ ਆਦਮੀ ਪਾਰਟੀ ਨੂੰ ਮਾਲਵਾ ਖੇਤਰ ਅੰਦਰ ਹੋਰ ਮਜਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਦੋਵੇਂ ਆਗੂ ਪਾਰਟੀ ਅੰਦਰ ਲੰਬਾ ਤਜਰਬਾ ਰੱਖਦੇ ਹਨ, ਜਿਸ ਦਾ ਫਾਇਦਾ ਆਉਣ ਵਾਲੇ ਦਿਨਾਂ ’ਚ ਪਾਰਟੀ ਨੂੰ ਹੋਵੇਗਾ। ਵਿਰਾਸਤ ਸੇਵਾ ਸੰਗਠਨ ਦੇ ਸੂਬਾ ਸਕੱਤਰ ਅਤੇ ਮਾਲਵਾ ਜ਼ੋਨ ਦੇ ਇੰਚਾਰਜ ਚੇਅਰਮੈਨ ਰਾਕੇਸ਼ ਪੁਰੀ ਨੇ ਕਿਹਾ ਕਿ ਜਿਹੜੀ ਜ਼ਿੰਮੇਵਾਰੀ ਪਾਰਟੀ ਨੇ ਉਨ੍ਹਾਂ ’ਤੇ ਪਾਈ ਹੈ, ਉਸ ਨੂੰ ਉਹ ਪੂਰੀ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਦਾ ਲੋਕ ਚੰਗਾ ਲਾਭ ਲੈ ਰਹੇ ਹਨ।
ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਅਜਿਹੇ ਬਹੁਤ ਸਾਰੇ ਲੋਕ ਸਨ, ਜਿਨ੍ਹਾਂ ਨੇ ਕਦੇ ਤੀਰਥ ਅਸਥਾਨਾਂ ਦੇ ਇਸ ਲਈ ਦਰਸ਼ਨ ਨਹੀਂ ਕੀਤੇ ਕਿਉਂਕਿ ਉਹ ਇਸ ਦਾ ਖਰਚਾ ਨਹੀਂ ਚੁੱਕ ਸਕਦੇ ਸਨ। ਪਰ ਹੁਣ ‘ਆਪ’ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਉਹ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਉਨ੍ਹਾਂ ਇਸ ਨਿਯੁਕਤੀ ਲਈ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ, ਪੰਜਾਬ ਦੇ ਅਬਜਰਵਰ ਅਦਿਲ ਅਹਿਮਦ ਖਾਨ , ਦੀਪਕ ਚੌਹਾਨ, ਸ਼ਮਿੰਦਰ ਸਿੰਘ ਖਿੰਡਾ ਅਤੇ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕੀਤਾ।