ਨਸ਼ਾ ਤਸਕਰੀ ਦੇ ਸੱਤ ਮਾਮਲਿਆਂ ’ਚ 8 ਮੁਲਜ਼ਮ ਕਾਬੂ
ਨਸ਼ਾ ਤਸਕਰੀ ਦੇ ਸੱਤ ਮਾਮਲਿਆਂ ਵਿੱਚ 8 ਮੁਲਜ਼ਮ ਗ੍ਰਿਫ਼ਤਾਰ,
Publish Date: Sat, 17 Jan 2026 04:21 PM (IST)
Updated Date: Sun, 18 Jan 2026 04:04 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸੱਤ ਵੱਖ-ਵੱਖ ਮਾਮਲਿਆਂ ਵਿੱਚ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਕੁੱਲ 2 ਕਿਲੋ 831 ਗ੍ਰਾਮ ਗਾਂਜਾ, 42 ਗ੍ਰਾਮ ਹੈਰੋਇਨ ਤੇ 50 ਪਾਬੰਦੀ•ਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ। ਕੋਤਵਾਲੀ ਥਾਣਾ ਪੁਲਿਸ ਦੇ ਹਵਾਲਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਸਰਹਿੰਦ ਨਹਿਰ ਦੀ ਪਟੜੀ ਕੋਲ ਸ਼ੱਕੀ ਹਾਲਤ ਵਿੱਚ ਘੁੰਮ ਰਹੇ ਦਾਰਾ ਸਿੰਘ ਵਾਸੀ ਅਰਜੁਨ ਨਗਰ ਬਠਿੰਡਾ ਨੂੰ ਰੋਕ ਕੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਉਸਦੇ ਕਬਜ਼ੇ ਵਿੱਚੋਂ 1 ਕਿੱਲੋ 500 ਗ੍ਰਾਮ ਗਾਂਜਾ ਬਰਾਮਦ ਹੋਇਆ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ। ਸਿਵਲ ਲਾਈਨ ਥਾਣਾ ਪੁਲਿਸ ਦੇ ਸਹਾਇਕ ਥਾਣੇਦਾਰ ਜਗਦੀਪ ਸਿੰਘ ਨੇ ਦੱਸਿਆ ਕਿ 80 ਫੁੱਟੀ ਰੋਡ, ਨਾਰਥ ਐਸਟੇਟ ਦੇ ਨੇੜੇ ਤੋਂ ਕਾਕਾ ਸਿੰਘ ਵਾਸੀ ਚੰਦਸਰ ਬਸਤੀ, ਬਠਿੰਡਾ ਨੂੰ 1 ਕਿੱਲੋ 331 ਗ੍ਰਾਮ ਗਾਂਜੇ ਸਮੇਤ ਕਾਬੂ ਕੀਤਾ ਗਿਆ। ਕੈਨਾਲ ਕਾਲੋਨੀ ਥਾਣਾ ਪੁਲਿਸ ਦੇ ਹਵਾਲਦਾਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਸੰਜੇ ਨਗਰ ਇਲਾਕੇ ਤੋਂ ਰਹਮਤ ਪ੍ਰਵੀਣ ਵਾਸੀ ਬਲਰਾਜ ਨਗਰ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਫੂਲ ਥਾਣਾ ਪੁਲਿਸ ਦੇ ਸਹਾਇਕ ਥਾਣੇਦਾਰ ਵਿਸ਼ਨੂ ਦਾਸ ਨੇ ਦੱਸਿਆ ਕਿ ਪਿੰਡ ਭਾਈਰੂਪਾ ਦੇ ਰਹਿਣ ਵਾਲੇ ਅਵਤਾਰ ਸਿੰਘ ਨੂੰ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ, ਜਿਸਨੂੰ ਬਾਅਦ ’ਚ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ। ਥਾਣਾ ਪੁਲਿਸ ਦੇ ਹਵਾਲਦਾਰ ਬੂਟਾ ਸਿੰਘ ਨੇ ਦੱਸਿਆ ਕਿ ਮੰਡੀ ਰਾਮਪੁਰਾ ਦੇ ਰਹਿਣ ਵਾਲੇ ਦੀਪਕ ਕੁਮਾਰ ਨੂੰ 25 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਸੰਗਤ ਥਾਣਾ ਪੁਲਿਸ ਦੇ ਸਹਾਇਕ ਥਾਣੇਦਾਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਸੰਗਤ ਕਲਾ ਦੇ ਰਹਿਣ ਵਾਲੇ ਮਨਦੀਪ ਸਿੰਘ ਅਤੇ ਹਰਿੰਦਰ ਸਿੰਘ ਨੂੰ ਨਰਸਿੰਘ ਕਾਲੋਨੀ ਦੇ ਨੇੜੇ ਤੋਂ 50 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਸਦਰ ਰਾਮਪੁਰਾ ਥਾਣਾ ਪੁਲਿਸ ਦੇ ਸਹਾਇਕ ਥਾਣੇਦਾਰ ਅਮਰਿਕ ਸਿੰਘ ਨੇ ਦੱਸਿਆ ਕਿ ਪਿੰਡ ਚਾਉਂਕੇ ਦੇ ਰਹਿਣ ਵਾਲੇ ਨਿਰਭੈ ਸਿੰਘ ਨੂੰ ਉਸਦੇ ਪਿੰਡ ਤੋਂ ਹੀ 9 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਪੁਲਿਸ ਵੱਲੋਂ ਸਾਰੇ ਮਾਮਲਿਆਂ ’ਚ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।