ਸੜਕ ਹਾਦਸੇ ’ਚ ਦੋ ਵਿਅਕਤੀ ਜ਼ਖ਼ਮੀ
ਸੜਕ ਹਾਦਸੇ ਵਿਚ 2 ਜ਼ਖ਼ਮੀ
Publish Date: Sun, 18 Jan 2026 04:37 PM (IST)
Updated Date: Mon, 19 Jan 2026 04:03 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਰਾਮਬਾਗਰ ਰੋਡ ’ਤੇ ਇਕ ਮੋਟਰਸਾਈਕਲ ਸਵਾਰ ਸੜਕ ਹਾਦਸੇ ’ਚ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਵਿੱਕੀ ਕੁਮਾਰ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ। ਜ਼ਖ਼ਮੀ ਦੀ ਪਛਾਣ ਅਮਨ ਵਾਸੀ ਲਾਲ ਸਿੰਘ ਬਸਤੀ ਵਜੋਂ ਹੋਈ। ਇਸੇ ਤਰ੍ਹਾਂ ਸਥਾਨਕ ਲੇਬਰ ਚੌਂਕ ਵਿਚ ਇਕ ਮੋਟਰਸਾਈਕਲ ਸਵਾਰ ਨੇ ਮਜਦੂਰ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਮਜ਼ਦੂਰ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਗੌਤਮ ਗੋਇਲ ਨੇ ਜ਼ਖਮੀ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ।