ਪਾਬੰਦੀਸ਼ੁਦਾ ਡੋਰ ਵੇਚਣ ਦੇ ਦੋਸ਼ ’ਚ ਇਕ ਕਾਬੂ
ਪਾਬੰਦੀਸ਼ੁਦਾ ਚਾਈਨਾ ਡੋਰ ਵੇਚਣ ਦੇ ਦੋਸ਼ ‘ਚ ਦੁਕਾਨਦਾਰ ਗ੍ਰਿਫ਼ਤਾਰ
Publish Date: Sun, 18 Jan 2026 04:46 PM (IST)
Updated Date: Mon, 19 Jan 2026 04:03 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਕੈਨਾਲ ਕਲੋਨੀ ਪੁਲਿਸ ਨੇ ਪਾਬੰਦੀਸ਼ੁਦਾ ਚਾਈਨਾ ਡੋਰ ਦੀ ਵਿਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਇਕ ਦੁਕਾਨਦਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਸ਼ੀ ਦੇ ਕਬਜ਼ੇ ਵਿੱਚੋਂ ਪਾਬੰਦੀਸ਼ੁਦਾ ਚਾਈਨਾ ਡੋਰ ਦੇ 8 ਗੱਟੂ ਬਰਾਮਦ ਕੀਤੇ ਹਨ। ਹੌਲਦਾਰ ਤਰਸੇਮ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪਾਬੰਦੀਸ਼ੁਦਾ ਚਾਈਨਾ ਡੋਰ ਦੀ ਵਿਕਰੀ ‘ਤੇ ਰੋਕ ਲਗਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਨਰੂਆਣਾ ਰੋਡ ਦਾ ਰਹਿਣ ਵਾਲਾ ਹਰਿਓਮ ਮੁਲਤਾਨੀਆਂ ਪੁਲ ਨੇੜੇ ਸਥਿਤ ਆਪਣੀ ਦੁਕਾਨ ’ਚ ਪਾਬੰਦੀਸ਼ੁਦਾ ਚਾਈਨਾ ਡੋਰ ਦੀ ਵਿਕਰੀ ਕਰ ਰਿਹਾ ਹੈ। ਸੂਚਨਾ ਮਿਲਣ ’ਤੇ ਪੁਲਿਸ ਨੇ ਤੁਰੰਤ ਮੌਕੇ ’ਤੇ ਛਾਪੇਮਾਰੀ ਕਰਕੇ ਦੁਕਾਨ ਦੀ ਤਲਾਸ਼ੀ ਲਈ, ਜਿੱਥੋਂ ਚਾਈਨਾ ਡੋਰ ਦੇ ਕਰੀਬ 8 ਗੱਟੂ ਬਰਾਮਦ ਕੀਤੇ ਗਏ। ਪੁਲਿਸ ਨੇ ਦੁਕਾਨਦਾਰ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਪ੍ਰੰਤੂ ਬਾਅਦ ਵਿਚ ਦੋਸ਼ੀ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪਾਬੰਦੀਸ਼ੁਦਾ ਚਾਈਨਾ ਡੋਰ ਦੀ ਵਿਕਰੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ।