ਘਰੋਂ ਚੋਰੀ ਕਰਨ ਦੇ ਦੋਸ਼ ’ਚ 3 ਖ਼ਿਲਾਫ਼ ਕੇਸ ਦਰਜ
ਘਰ ’ਚੋਂ ਚੋਰੀ ਕਰਨ ਦੇ ਮਾਮਲੇ ਵਿਚ 3 ਖ਼ਿਲਾਫ਼ ਕੇਸ ਦਰਜ
Publish Date: Mon, 19 Jan 2026 04:24 PM (IST)
Updated Date: Tue, 20 Jan 2026 04:03 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਕੋਟਫੱਤਾ ਪੁਲਿਸ ਨੇ ਘਰ ’ਚੋਂ ਚੋਰੀ ਕਰਨ ਦੇ ਦੋਸ਼ ਵਿਚ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਗੁਰਪਾਲ ਸਿੰਘ ਵਾਸੀ ਪਿੰਡ ਧੰਨ ਸਿੰਘ ਖਾਨਾ ਨੇ ਦੱਸਿਆ ਕਿ 8 ਅਤੇ 9 ਦੀ ਦਰਮਿਆਨੀ ਰਾਤ ਨੂੰ ਮੁਲਜ਼ ਰਣਜੀਤ ਸਿੰਘ, ਹੈਪੀ ਸਿੰਘ ਅਤੇ ਗੁਰਪ੍ਰੀਤ ਸਿੰਘ ਵਾਸੀ ਪਿੰਡ ਧਨ ਸਿੰਘ ਵਾਲਾ ਨੇ ਉਸ ਦੇ ਘਰ ’ਚ ਦਾਖ਼ਲ ਹੋ ਕੇ 8 ਕੁਇੰਟਲ ਕਣਕ ਤੇ ਇਕ ਗੈਸ ਵਾਲੀ ਢੋਲੀ ਚੋਰੀ ਕਰਕੇ ਲੈ ਗਏ। ਚੋਰੀ ਕੀਤੇ ਸਾਮਾਨ ਦੀ ਕੀਮਤ 15000 ਰੁਪਏ ਬਣਦੀ ਹੈ। ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਮੁਲਜ਼ਮ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦੋਂ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ।