ਜ਼ਮੀਨ ’ਤੇ ਕਬਜ਼ਾ ਕਰਨ ਦੇ ਦੋਸ਼ ’ਚ ਇਕ ਖ਼ਿਲਾਫ਼ ਕੇਸ ਦਰਜ
ਜ਼ਮੀਨ ‘ਤੇ ਕਬਜ਼ਾ ਕਰਨ ਦੇ ਦੋਸ਼ ਵਿਚ ਇਕ
Publish Date: Mon, 19 Jan 2026 04:28 PM (IST)
Updated Date: Tue, 20 Jan 2026 04:03 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ
ਬਠਿੰਡਾ : ਥਾਣਾ ਸੰਗਤ ਪੁਲਿਸ ਨੇ ਜ਼ਮੀਨ ’ਤੇ ਕਬਜ਼ਾ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਜਸਵੰਤ ਸਿੰਘ ਵਾਸੀ ਪਿੰਡ ਪਥਰਾਲਾ ਨੇ ਦੱਸਿਆ ਕਿ ਉਸ ਦਾ ਭਤੀਜਾ ਮੁਲਜ਼ਮ ਚਰਨਦੀਪ ਸਿੰਘ ਵਾਸੀ ਪਥਰਾਲਾ ਨੇ ਉਸਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ ਕਣਕ ਦੀ ਫਸਲ ਵਾਹ ਦਿੱਤੀ ਤੇ ਖੇਤ ਨੂੰ ਜਾਂਦੀ ਹੋਈ ਕੱਚੀ ਪਹੀ ਵਾਹ ਕੇ ਖੇਤ ਵਿਚ ਮਿਲਾ ਦਿੱਤੀ। ਉਸ ਨੇ ਕਿਹਾ ਕਿ ਉਕਤ ਦੋਸ਼ੀ ਨੇ ਖੇਤ ਵਿਚ ਫ਼ਸਲ ਬੀਜਣ ਲਈ ਰੱਖੀ ਸੁਹਾਗਾ ਤੇ ਵੱਟ ਬਣਾਉਣ ਵਾਲੀ ਮਸ਼ੀਨਰੀ ਵੀ ਚੋਰੀ ਕਰ ਲਈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਪ੍ਰੰਤੂ ਅਜੇ ਤਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ।