ਲਵਦੀਪ ਕੌਰ ਬੀ.ਕਾਮ ਭਾਗ-2 ’ਚ ਰਹੀ ਅੱਵਲ
ਲਵਦੀਪ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ
Publish Date: Mon, 19 Jan 2026 04:31 PM (IST)
Updated Date: Tue, 20 Jan 2026 04:04 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਹਾਲ ਹੀ ਵਿਚ ਐਲਾਨੇ ਗਏ ਬੀਕਾਮ ਭਾਗ ਦੂਜਾ (ਚੌਥਾ ਸਮੈਸਟਰ) ਦੇ ਨਤੀਜਿਆਂ ਵਿਚ ਐਸਐਸਡੀ ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼, ਭੋਖੜਾ (ਬਠਿੰਡਾ) ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਬੀਕਾਮ ਭਾਗ ਦੂਜਾ ਦੀ ਵਿਦਿਆਰਥਣ ਲਵਦੀਪ ਕੌਰ ਨੇ 83.4 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਮਨਪ੍ਰੀਤ ਕੌਰ ਨੇ 79 ਫੀਸਦੀ ਅੰਕ ਹਾਸਲ ਕਰਕੇ ਦੂਜਾ, ਗੁਰਪ੍ਰੀਤ ਕੌਰ ਤੇ ਮਿਕਿਤ ਗਰਗ ਨੇ 71.6 ਫੀਸਦੀ ਅੰਕ ਹਾਸਲ ਕਰਕੇ ਕ੍ਰਮਵਾਰ ਤੀਜਾ ਸਥਾਨ ਹਾਸਲ ਕੀਤਾ। ਕਾਲਜ ਮੈਨੇਜਮੈਂਟ ਦੇ ਪ੍ਰਧਾਨ ਇੰਜੀਨੀਅਰ ਭੂਸ਼ਣ ਕੁਮਾਰ ਜਿੰਦਲ, ਸਕੱਤਰ ਪਰਦੀਪ ਮੰਗਲਾ ਅਤੇ ਕਾਲਜ ਦੇ ਵਾਇੰਸ ਪ੍ਰਿੰਸੀਪਲ ਅੰਸ਼ਦੀਪ ਕੌਰ ਬਰਾੜ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਭਵਿੱਖ ’ਚ ਵੀ ਵਿਦਿਆਰਥੀਆਂ ਦੇ ਅਜਿਹੇ ਚੰਗੇ ਨਤੀਜਿਆਂ ਦੀ ਆਸ ਪ੍ਰਗਟਾਈ ਤੇ ਉਨ੍ਹਾਂ ਨੂੰ ਅਗਲੀਆਂ ਪ੍ਰੀਖਿਆਵਾਂ ’ਚ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਵਿਭਾਗ ਦੇ ਮੁਖੀ ਪ੍ਰੋ. ਯਾਦਵਿੰਦਰ ਕੌਰ ਨੇ ਵੀ ਬੱਚਿਆਂ ਨੂੰ ਵਧਾਈ ਦਿੱਤੀ।