ਲਾਪਰਵਾਹ ਚਾਲਕ ਖ਼ਿਲਾਫ਼ ਕੇਸ ਦਰਜ
ਲਾਪਰਵਾਹ ਚਾਲਕ ਖ਼ਿਲਾਫ਼ ਕੇਸ ਦਰਜ
Publish Date: Tue, 20 Jan 2026 04:18 PM (IST)
Updated Date: Wed, 21 Jan 2026 04:01 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਕੈਂਟ ਬਠਿੰਡਾ ਦੀ ਪੁਲਿਸ ਨੇ ਇਕ ਲਾਪਰਵਾਹ ਗੱਡੀ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਅਰਸ਼ਦੀਪ ਸਿੰਘ ਵਾਸੀ ਕੋਠੇ ਅਮਰਪੁਰਾ ਬਸਤੀ ਬਠਿੰਡਾ ਨੇ ਦੱਸਿਆ ਕਿ ਉਹ ਆਪਣੀ ਸਟਾਫ ਮੈਂਬਰ ਸ਼ਸ਼ੀ ਰਾਣੀ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਜਦੋਂ ਉਹ ਬੀਬੀ ਵਾਲਾ ਰੋਡ ’ਤੇ ਢਿੱਲੋਂ ਜਿੰਮ ਨੇੜੇ ਪੁੱਜਾ ਤਾਂ ਇਕ ਸਕਾਰਪੀਓ ਗੱਡੀ ਐਚਆਰ 57ਏ 3672 ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਥਾਣਾ ਕੈਂਟ ਬਠਿੰਡਾ ਦੇ ਸਹਾਇਕ ਥਾਣੇਦਾਰ ਲਛਮਣ ਸਿੰਘ ਨੇ ਦੱਸਿਆ ਕਿ ਗੱਡੀ ਚਾਲਕ ਰੁਪਿੰਦਰ ਸਿੰਘ ਵਾਸੀ ਪਿੰਡ ਕਟਾਰ ਸਿੰਘ ਵਾਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਪਰ ਅਜੇ ਤਕ ਉਸ ਦੀ ਗ੍ਰਿਫ਼ਤਾਰੀ ਨਹੀਂ ਹੋਈ।