ਵੱਡੀ ਮਾਤਰਾ ’ਚ ਹੈਰੋਇਨ ਸਣੇ 6 ਵਿਅਕਤੀ ਕਾਬੂ
ਭਾਰੀ ਮਾਤਰਾ ਹੈਰੋਇਨ ਸਮੇਤ 6 ਵਿਅਕਤੀ ਗ੍ਰਿਫ਼ਤਾਰ
Publish Date: Tue, 20 Jan 2026 04:19 PM (IST)
Updated Date: Wed, 21 Jan 2026 04:01 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਹੈਰੋਇਨ ਸਮੇਤ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 20.90 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਫੂਲ ਦੀ ਪੁਲਿਸ ਨੇ ਪਿੰਡ ਭਾਈ ਰੂਪਾ ਵਿਚ ਛਾਪੇਮਾਰੀ ਕਰਦਿਆਂ ਮੰਗੂ ਸਿੰਘ ਵਾਸੀ ਪਿੰਡ ਭਾਈ ਰੂਪਾ ਅਤੇ ਲਖਵੀਰ ਸਿੰਘ ਵਾਸੀ ਪਿੰਡ ਘੰਡਾਬੰਨਾ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਸਿੰਗੋ ਪਿੰਡ ਨੇੜੇ ਨਹਿਰ ਦੀ ਪਟੜੀ ’ਤੇ ਜਾ ਰਹੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਕਰਮਜੀਤ ਸਿੰਘ ਵਾਸੀ ਪਿੰਡ ਨੰਗਲਾ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਇਕ ਹੋਰ ਮਾਮਲੇ ਵਿਚ ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਛਾਪੇਮਾਰੀ ਕਰਦਿਆਂ ਕ੍ਰਿਸ਼ਨ ਸਿੰਘ ਤੇ ਧਰਮਿੰਦਰ ਸਿੰਘ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਸਦਰ ਰਾਮਪੁਰਾ ਦੀ ਪੁਲਿਸ ਨੇ ਨਸ਼ਾ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਦੀ ਪਛਾਣ ਗੁਰਕੀਰਤ ਸਿੰਘ ਬਾਸੀ ਪਿੰਡ ਕਰਾੜਵਾਲਾ ਵਜੋਂ ਹੋਈ ਹੈ।