ਸਹੁਰੇ ਪਰਿਵਾਰ ਤੋਂ ਤੰਗ ਆ ਕੇ ਨੌਜਵਾਨ ਨੇ ਲਿਆ ਫਾਹਾ
ਸਹੁਰੇ ਪਰਿਵਾਰ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ
Publish Date: Tue, 20 Jan 2026 04:21 PM (IST)
Updated Date: Wed, 21 Jan 2026 04:01 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਹੁਰੇ ਪਰਿਵਾਰ ਤੋਂ ਤੰਗ ਹੋ ਕੇ ਇਕ 19 ਸਾਲਾਂ ਨੌਜਵਾਨ ਵੱਲੋਂ ਖੁਦਕਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਰਾਮਾਂ ਮੰਡੀ ਦੀ ਪੁਲਿਸ ਨੇ ਇਸ ਮਾਮਲੇ ਵਿਚ ਸਹੁਰੇ ਪਰਿਵਾਰ ਦੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਰਾਮਾਂ ਮੰਡੀ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਦਰਸ਼ਨ ਸਿੰਘ ਵਾਸੀ ਪਿੰਡ ਬਾਘਾ ਨੇ ਦੱਸਿਆ ਕਿ ਉਸ ਦੇ ਪੁੱਤਰ ਹਰਪ੍ਰੀਤ ਸਿੰਘ ਦਾ ਵਿਆਹ ਖੁਸ਼ੀ ਕੌਰ ਪੁੱਤਰੀ ਚਰਨਾ ਸਿੰਘ ਵਾਸੀ ਬੁਰਜ ਸੇਮਾ ਨਾਲ ਹੋਇਆ ਸੀ। ਉਸਨੇ ਦੱਸਿਆ ਕਿ ਉਸ ਦੇ ਪੁੱਤਰ ਨੂੰ ਪਤਨੀ ਖੁਸ਼ੀ ਕੌਰ, ਸੱਸ ਰਾਜਵੀਰ ਕੌਰ, ਸਾਲੇ ਖੁਸ਼ਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਉਸ ਨੂੰ ਤੰਗ-ਪਰੇਸ਼ਾਨ ਕਰਦੇ ਸਨ, ਜਿਸ ਕਾਰਨ ਉਸਨੇ ਆਪਣੇ ਘਰ ਵਿਚ ਲੱਗੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਥਾਣਾ ਰਾਮਾਂ ਮੰਡੀ ਦੀ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਰਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦੋਂਕਿ ਦੂਜਿਆਂ ਦੀ ਭਾਲ ਕੀਤੀ ਜਾ ਰਹੀ ਹੈ।