ਦੂਨ ਪਬਲਿਕ ਸਕੂਲ ’ਚ ਕਰਵਾਇਆ ਜਾਗਰੂਕਤਾ ਸੈਮੀਨਾਰ
ਦੂਨ ਪਬਲਿਕ ਸਕੂਲ ਵਿਚ ਜਾਗਰੂਕਤਾ ਸੈਮੀਨਾਰ ਕਰਵਾਇਆ
Publish Date: Tue, 20 Jan 2026 04:43 PM (IST)
Updated Date: Wed, 21 Jan 2026 04:03 AM (IST)
ਹਰਪ੍ਰੀਤ ਮਦੇਸ਼ਾ, ਪੰਜਾਬੀ ਜਾਗਰਣ, ਨਥਾਣਾ : ਬਲਾਕ ਨਥਾਣਾ ਦੇ ਪਿੰਡ ਕਲਿਆਣ ਸੁੱਖਾ ਵਿਖੇ ਦੂਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੇ ਪੀਐਲਵੀ ਰਾਮ ਸਰੂਪ ਸਿੰਘ ਸਿੱਧੂ ਵੱਲੋਂ ਵਿਦਿਆਰਥੀਆਂ ਨੂੰ ਬਾਲ ਵਿਆਹ, ਨਸ਼ੇ ਅਤੇ ਹੋਰਨਾਂ ਸਮਾਜ ਕੁਰੀਤੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਬਾਲ ਵਿਆਹ ਜਿੱਥੇ ਕਾਨੂੰਨਨ ਜੁਰਮ ਹੈ, ਉੱਥੇ ਹੀ ਸਮਾਜਿਕ ਤੌਰ ’ਤੇ ਵੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਲੜਕੀ ਦੇ ਵਿਆਹ ਦੀ ਉਮਰ ਤੇ ਲੜਕੇ ਦੇ ਵਿਆਹ ਦੀ ਉਮਰ 21 ਸਾਲ ਨਿਸ਼ਚਿਤ ਕੀਤੀ ਗਈ ਹੈ ਜੇਕਰ ਇਸ ਨਿਸ਼ਚਿਤ ਕੀਤੀ ਹੋਈ ਉਮਰ ਤੋਂ ਘੱਟ ਕਿਸੇ ਵੀ ਲੜਕੇ ਜਾਂ ਲੜਕੀ ਦਾ ਵਿਆਹ ਕੀਤਾ ਜਾਂਦਾ ਹੈ ਉਹ ਗੈਰ ਕਾਨੂੰਨੀ ਹੈ। ਜਿਸ ਵਿਚ ਸਜ਼ਾ ਤੇ ਜੁਰਮਾਨਾ ਹੋ ਸਕਦਾ ਹੈ। ਇਸ ਮੌਕੇ ਸਕੂਲ ਦੇ ਐਮਡੀ ਗੁਰਸੇਵਕ ਸਿੰਘ ਸਿੱਧੂ ਤੇ ਪ੍ਰਿੰਸੀਪਲ ਰਾਜ ਸਿੰਘ ਖੁਰਾਨਾ ਨੇ ਵਿਦਿਆਰਥੀਆਂ ਨੂੰ ਚੰਗੇ ਸਮਾਜ ਸਿਰਜਣ ਲਈ ਸਮਾਜ ਕੁਰੀਤੀਆਂ ਖਿਲਾਫ ਲੜਨ ਅਤੇ ਖੁਦ ਨੂੰ ਬਚਾਉਣ ਦੀ ਸਲਾਹ ਦਿੱਤੀ।