ਐੱਸਡੀਓ ਨੇ 27ਵੀੰ ਵਾਰ ਖ਼ੂਨ ਦਿੱਤਾ ਦਾਨ
ਸ਼ਰਧਾਲੂਆਂ ਨੇ 3 ਯੂਨਿਟ ਖ਼ੂਨਦਾਨ ਕੀਤਾ
Publish Date: Tue, 20 Jan 2026 05:00 PM (IST)
Updated Date: Wed, 21 Jan 2026 04:04 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਬਲਾਕ ਬਠਿੰਡਾ ਦੇ ਜਿੰਮੇਵਾਰ ਸੇਵਾਦਾਰਾਂ ਨੇ ਜਾਣਕਾਰੀ ਦਿੱਤੀ ਕਿ ਇਕ ਮਰੀਜ਼ ਵਾਸੀ ਪਿੰਡ ਝੰਡੂਕੇ ਜ਼ਿਲ੍ਹਾ ਮਾਨਸਾ ਜੋ ਕਿ ਪਾਰਕ ਹਸਪਤਾਲ ਵਿਖੇ ਜੇਰੇਇਲਾਜ ਹੈ ਨੂੰ ਏਰੀਆ ਸਾਹਿਬਜ਼ਾਦਾ ਅਜੀਤ ਸਿੰਘ ਰੋਡ ਦੇ ਸੇਵਾਦਾਰ ਬਲਜੀਤ ਸਿੰਘ ਇੰਸਾਂ ਐਸਡੀਓ ਅਤੇ ਉਨ੍ਹਾਂ ਦੇ ਪੁੱਤਰ ਹਰਕੀਰਤ ਸਿੰਘ ਇੰਸਾਂ ਤੋਂ ਇਲਾਵਾ ਏਰੀਆ ਲਾਲ ਸਿੰਘ ਨਗਰ ਦੇ ਸੇਵਾਦਾਰ ਹਰਸ਼ਦੀਪ ਸਿੰਘ ਇੰਸਾਂ ਨੇ ਖ਼ੂਨਦਾਨ ਕੀਤਾ। ਇਸ ਮੌਕੇ ਮਰੀਜ਼ਾਂ ਦੇ ਵਾਰਿਸਾਂ ਨੇ ਖ਼ੂਨ ਦਾਨੀ ਸੇਵਾਦਾਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ। ਜਿਕਰਯੋਗ ਹੈ ਕਿ ਬਲਜੀਤ ਸਿੰਘ ਇੰਸਾਂ ਐੱਸਡੀਓ ਨੇ 27ਵੀਂ ਵਾਰ ਖ਼ੂਨਦਾਨ ਕੀਤਾ।