ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੱਢਿਆ ਪੈਦਲ ਮਾਰਚ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੈਦਲ ਮਾਰਚ ਕੱਢਿਆ
Publish Date: Tue, 20 Jan 2026 05:10 PM (IST)
Updated Date: Wed, 21 Jan 2026 04:06 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਲਕਾ ਵਿਧਾਇਕ ਬਲਕਾਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਕੇਸਰ ਸਿੰਘ ਵਾਲਾ ਤੇ ਨਵਾਂ ਕੇਸਰ ਸਿੰਘ ਵਾਲਾ ਵਿਖੇ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਮਿਸ਼ਨ 2 ਤਹਿਤ ਇਨ੍ਹਾਂ ਦੋਹਾਂ ਪਿੰਡਾਂ ਵਿਚ ਪੈਦਲ ਮਾਰਚ ਕੱਢਿਆ ਗਿਆ। ਜਿਸ ਮਾਰਚ ਨੂੰ ਦੋਨਾਂ ਪਿੰਡਾਂ ਲੋਕਾਂ ਵੱਲੋਂ ਪੂਰਾ ਸਾਥ ਦਿੱਤਾ ਗਿਆ। ਇਸ ਮੌਕੇ ਆਪ ਆਗੂ ਰਾਜਵਿੰਦਰ ਸਿੰਘ ਦਿਆਲਪੁਰਾ, ਨੌਜਵਾਨ ਆਗੂ ਹਰਪ੍ਰੀਤ ਸਿੰਘ ਸਿੱਧੂ, ਸਿਵ ਕੁਮਾਰ, ਮੈਬਰ ਸੇਵਕ ਸਿੰਘ, ਤੀਰਥ ਸਿੰਘ, ਸਮਨਪ੍ਰੀਤ ਸਿੰਘ, ਗੁਰਦੀਪ ਸਿੰਘ, ਸਵਰਨ ਸਿੰਘ, ਕਾਲੂ ਸਿੰਘ, ਬਲਜੀਤ ਸਿੰਘ, ਪ੍ਰਭਜੀਤ ਸਿੰਘ, ਸੁਭਦੀਪ ਸਿੰਘ, ਅਮਰਜੀਤ ਸਿੰਘ, ਗੁਲਜਾਰ ਸਿੰਘ ਆਦਿ ਹਾਜ਼ਰ ਸਨ।