ਡੀਸੀ ਵੱਲੋਂ ਲੋਕਾਂ ਨੂੰ ਚਾਈਨਾ ਡੋਰ ਨਾ ਵਰਤਣ ਦੀ ਅਪੀਲ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਚਾਇਨਾ ਡੋਰ ਨਾ ਵਰਤਣ ਦੀ ਕੀਤੀ ਅਪੀਲ
Publish Date: Tue, 20 Jan 2026 05:44 PM (IST)
Updated Date: Wed, 21 Jan 2026 04:09 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ : ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਪਤੰਗ ਉਡਾਉਣ ਲਈ ਚਾਇਨਾ ਡੋਰ ਦੀ ਵਰਤੋਂ ਨਾ ਕਰਨ। ਉਨ੍ਹਾਂ ਕਿਹਾ ਕਿ ਚਾਈਨਾ ਡੋਰ ਮਨੁੱਖੀ ਜਾਨ, ਪੰਛੀਆਂ ਤੇ ਪਸ਼ੂਆਂ ਲਈ ਬਹੁਤ ਖ਼ਤਰਨਾਕ ਸਿੱਧ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਚਾਇਨਾ ਡੋਰ ਦੀ ਵਰਤੋਂ ਕਰਨ ਨਾਲ ਕਈ ਗੰਭੀਰ ਹਾਦਸੇ ਵਾਪਰ ਸਕਦੇ ਹਨ। ਉਨ੍ਹਾਂ ਚਾਇਨਾ ਡੋਰ ਦੀ ਵਰਤੋਂ ਤੇ ਵਿਕਰੀ ਨੂੰ ਗ਼ੈਰ-ਕਾਨੂੰਨੀ ਦੱਸਦਿਆਂ ਕਿਹਾ ਕਿ ਇਹ ਮਨੁੱਖੀ ਜਾਨਾਂ, ਪੰਛੀਆਂ ਤੇ ਪਸ਼ੂਆਂ ਲਈ ਗੰਭੀਰ ਖ਼ਤਰਾ ਹੈ। ਉਨ੍ਹਾਂ ਵੱਲੋਂ ਸਾਰੇ ਦੁਕਾਨਾਦਾਰਾਂ, ਫੈਕਟਰੀ ਮਾਲਕਾਂ ਤੇ ਵਪਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਦੀ ਵਿਕਰੀ ਨਾ ਕੀਤੀ ਜਾਵੇ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਤੇ ਹੋਰਨਾਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਬੱਚਿਆਂ ਨੂੰ ਚਾਈਨਾ ਡੋਰ ਤੋਂ ਪੂਰੀ ਤਰ੍ਹਾਂ ਦੂਰ ਰੱਖਣ। ਉਨ੍ਹਾਂ ਜ਼ਿਲ੍ਹਾ ਵਾਸੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਜਿਥੇ ਵੀ ਚਾਇਨਾ ਡੋਰ ਦੀ ਵਿਕਰੀ ਜਾਂ ਵਰਤੋਂ ਬਾਰੇ ਜਾਣਕਾਰੀ ਮਿਲੇ ਤਾਂ ਤੁਰੰਤ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ।