ਐੱਸਐੱਸਡੀ ਵਿਟ ਦੇ ਬੀਸੀਏ ਭਾਗ-2 ਦਾ ਨਤੀਜਾ ਰਿਹਾ ਸ਼ਾਨਦਾਰ
ਐਸਐਸਡੀ ਵਿਟ ਦੇ ਬੀਸੀਏ ਭਾਗ ਦੂਜਾ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Tue, 20 Jan 2026 06:57 PM (IST)
Updated Date: Wed, 21 Jan 2026 04:15 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ,
ਬਠਿੰਡਾ੍ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀਸੀਏ ਭਾਗ ਦੂਜਾ ਸਮੈਸਟਰ ਚੌਥਾ ਦੇ ਨਤੀਜੇ ਵਿਚ ਐੱਸਐੱਸਡੀ ਵਿਮੈੱਨਜ਼ ਇੰਸਟੀਚਿਊਟ ਆਫ ਟੈਕਨਾਲੋਜੀ ਦਾ ਨਤੀਜਾ 100 ਫੀਸਦੀ ਰਿਹਾ। ਨਤੀਜੇ ਅਨੁਸਾਰ ਵਿਦਿਆਰਥਣ ਮੁਸਕਾਨ ਨੇ 85 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ, ਦੀਪਿਕਾ ਰਾਣਾ ਤੇ ਭੂਮਿਕਾ ਨੇ 84.71 ਫੀਸਦੀ ਅੰਕ ਲੈ ਕੇ ਦੂਜਾ ਸਥਾਨ, ਬਲਵਿੰਦਰ ਕੌਰ ਨੇ 83 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਨੀਰੂ ਗਰਗ, ਕਾਲਜ ਪ੍ਰਧਾਨ ਐਡਵੋਕੇਟ ਸੰਜੇ ਗੋਇਲ ਅਤੇ ਕੰਪਿਊਟਰ ਸਾਇੰਸ ਵਿਭਾਗ ਦੀ ਫੈਕਲਟੀ ਨੇ ਵਿਦਿਆਰਥਣਾਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ।