ਐੱਚਪੀਵੀ ਟੀਕਾਕਰਨ ਸਬੰਧੀ ਦਿੱਤੀ ਸਟਾਫ਼ ਨੂੰ ਟ੍ਰੇਨਿੰਗ
ਐਚਪੀਵੀ ਟੀਕਾਕਰਨ ਸਬੰਧੀ ਸਟਾਫ਼ ਦੀ ਟ੍ਰੇਨਿੰਗ ਕਰਵਾਈ
Publish Date: Tue, 20 Jan 2026 07:48 PM (IST)
Updated Date: Wed, 21 Jan 2026 04:18 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਮੁੱਢਲਾ ਸਿਹਤ ਕੇਂਦਰ ਜਨਤਾ ਨਗਰ ਵਿਖੇ ਐਚਪੀਵੀ (ਹਿਊਮਨ ਪੈਪੀਲੋਮਾ ਵਾਇਰਸ) ਵੈਕਸੀਨ ਸਬੰਧੀ ਸਮੂਹ ਏਐਨਐਮ ਅਤੇ ਆਸ਼ਾ ਵਰਕਰ ਸਟਾਫ਼ ਦੀ ਵਿਸ਼ੇਸ਼ ਟ੍ਰੇਨਿੰਗ ਕਰਵਾਈ ਗਈ। ਇਸ ਟ੍ਰੇਨਿੰਗ ਦਾ ਉਦੇਸ਼ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਐੱਚਪੀਵੀ ਵੈਕਸੀਨ ਦੀ ਮਹੱਤਤਾ, ਇਸ ਦੀ ਸੁਰੱਖਿਆ, ਲਾਭ ਅਤੇ ਟੀਕਾਕਰਨ ਦੀ ਸਹੀ ਪ੍ਰਕਿਰਿਆ ਬਾਰੇ ਵਿਸਥਾਰਪੂਰਕ ਜਾਣਕਾਰੀ ਦੇਣਾ ਸੀ। ਐਚਪੀਵੀ ਵੈਕਸੀਨ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਡਾ. ਤਪਿੰਦਰਜੋਤ ਨੇ ਕਿਹਾ ਕਿ ਸਰਵਾਈਕਲ ਕੈਂਸਰ ਔਰਤਾਂ ਵਿਚ ਹੋਣ ਵਾਲਾ ਚੌਥਾ ਸਭ ਤੋਂ ਆਮ ਕੈਂਸਰ ਹੈ। ਜਦਕਿ ਭਾਰਤ ਇਹ ਦੂਜਾ ਸਭ ਤੋਂ ਆਮ ਕੈਂਸਰ ਹੈ। ਭਾਵੇਂ ਕਿ ਇਹ ਕੈਂਸਰ ਟੀਕਾਕਰਣ ਰਾਹੀਂ ਰੋਕਿਆ ਜਾ ਸਕਦਾ ਹੈ ਪਰ ਫਿਰ ਵੀ ਇਹ ਭਾਰਤ ’ਚ ਔਰਤਾਂ ਦੀ ਮੌਤ ਦਾ ਇਕ ਵੱਡਾ ਕਾਰਨ ਬਣਿਆ ਹੋਇਆ ਹੈ। ਇਸ ਲਈ ਟੀਕਾਕਰਨ, ਸਕ੍ਰੀਨਿੰਗ ਤੇ ਸਿਹਤਮੰਦ ਜੀਵਨ-ਸ਼ੈਲੀ ਅਪਣਾ ਕੇ ਸਰਵਾਈਕਲ ਕੈਂਸਰ ਤੋਂ ਪ੍ਰਭਾਵਸ਼ਾਲੀ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਇਹ ਮੁਹਿੰਮ ਲੋਕ-ਹਿੱਤ ਵਿਚ ਇਕ ਮਹੱਤਵਪੂਰਨ ਕਦਮ ਹੈ, ਇਸ ਲਈ ਯੋਗ ਲਾਭਪਾਤਰੀਆਂ ਨੂੰ ਇਸ ਦਾ ਵੱਧ ਤੋਂ ਵੱਧ ਫਾਇਦਾ ਲੈਣਾ ਚਾਹੀਦਾ ਹੈ।