ਦੁਕਾਨ ’ਚੋਂ ਨਕਦੀ ਤੇ ਮੋਬਾਈਲ ਚੋਰੀ
ਦੁਕਾਨ ’ਚੋਂ ਨਕਦੀ ਤੇ ਮੋਬਾਈਲ ਫ਼ੋਨ ਚੋਰੀ
Publish Date: Wed, 21 Jan 2026 04:35 PM (IST)
Updated Date: Thu, 22 Jan 2026 04:01 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਕੋਤਵਾਲੀ ਦੀ ਪੁਲਿਸ ਨੇ ਦੁਕਾਨ ’ਚੋਂ ਨਕਦੀ ਤੇ ਮੋਬਾਈਨ ਚੋਰੀ ਕਰਨ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ’ਚ ਅਸ਼ਵਨੀ ਵਾਸੀ ਪੁਰਾਣਾ ਥਾਣਾ ਰੋਡ ਨੇੜੇ ਪੁੂਜਾ ਵਾਲਾ ਚੌਕ ਨੇ ਦੱਸਿਆ ਕਿ 19 ਅਤੇ 20 ਦੀ ਦਰਮਿਆਨੀ ਰਾਤ ਨੂੰ ਉਸ ਦੀ ਕਾਸਮੈਟਿਕ ਦੀ ਦੁਕਾਨ ਵਿੱਚੋਂ ਅਣਪਛਾਤਾ ਵਿਅਕਤੀ 1 ਲੱਖ 70 ਹਜ਼ਾਰ ਰੁਪਏ ਨਕਦੀ ਤੇ ਤਿੰਨ ਮੋਬਾਈਲ ਫ਼ੋਨ ਚੋਰੀ ਕਰ ਕੇ ਲੈ ਗਿਆ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਹੌਲਦਾਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਚੋਰ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।