ਬਾਲ ਵਿਆਹ ਰੋਕੂ ਐਕਟ ਸਬੰਧੀ ਕੀਤਾ ਜਾਗਰੂਕ
ਬਾਲ ਵਿਆਹ ਰੋਕੂ ਐਕਟ ਸਬੰਧੀ ਕੀਤਾ ਜਾਗਰੂਕ
Publish Date: Wed, 21 Jan 2026 04:35 PM (IST)
Updated Date: Thu, 22 Jan 2026 04:01 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੀ ਸੁਰੱਖਿਆ ਅਤੇ ਬਾਲ ਵਿਆਹ ਰੋਕੂ ਐਕਟ 2006 ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਵਨੀਤ ਕੌਰ ਨੇ ਦੱਸਿਆ ਕਿ ਵਿਆਹ ਲਈ ਲੜਕੀ ਦੀ ਉਮਰ ਘੱਟ ਤੋਂ ਘੱਟ 18 ਸਾਲ ਅਤੇ ਲੜਕੇ ਦੀ ਉਮਰ 21 ਸਾਲ ਹੋਣੀ ਚਾਹੀਦੀ ਹੈ। ਜੇਕਰ ਉਕਤ ਐਕਟ ਦੀ ਕੋਈ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਐਕਟ ਅਨੁਸਾਰ 2 ਸਾਲ ਤਕ ਦੀ ਸਜ਼ਾ ਹੋ ਸਕਦੀ ਹੈ।