ਅਣਪਛਾਤੇ ਵਾਹਨ ਦੀ ਟੱਕਰ ਨਾਲ ਬਾਈਕ ਸਵਾਰ ਜ਼ਖ਼ਮੀ
ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ
Publish Date: Wed, 21 Jan 2026 04:41 PM (IST)
Updated Date: Thu, 22 Jan 2026 04:01 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਬੀਬੀ ਵਾਲਾ ਚੌਕ ਵਿਚ ਇਕ ਬਾਈਕ ਸਵਾਰ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਜਿਸ ਨਾਲ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਰਾਜੇਂਦਰ ਕੁਮਾਰ ਨੇ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ, ਜਿੱਥੇ ਉਹ ਜ਼ੇਰੇ ਇਲਾਜ ਹੈ। ਜ਼ਖ਼ਮੀ ਦੀ ਪਛਾਣ ਲਖਵੀਰ ਸਿੰਘ ਵਾਸੀ ਸੇਮਾ ਵਜੋਂ ਹੋਈ।