ਨਸ਼ਾ ਤਸ਼ਕਰੀ ਦੇ ਦੋਸ਼ ’ਚ 6 ਕਾਬੂ
ਨਸ਼ਾ ਤਸ਼ਕਰੀ ਦੇ ਦੋਸ਼ ਵਿਚ 6 ਵਿਅਕਤੀ ਗ੍ਰਿਫ਼ਤਾਰ
Publish Date: Wed, 21 Jan 2026 04:42 PM (IST)
Updated Date: Thu, 22 Jan 2026 04:01 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ ਵੱਖ ਥਾਵਾਂ ਤੋਂ ਨਸ਼ਾ ਤਸ਼ਕਰੀ ਦੇ ਦੋਸ਼ ਵਿਚ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਫੜ੍ਹੇ ਗਏ ਇਨ੍ਹਾਂ ਮੁਲਜ਼ਮਾਂ ਕੋਲੋ 19 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ਡੀਡੀ ਮਿੱਤਲ ਟਾਵਰ ਦੇ ਪਿੱਛੇ ਰੇਲਵੇ ਕਵਾਰਟਰਾਂ ਨੇੜੇ ਨਾਕੇਬੰਦੀ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ। ਮੁਲਜ਼ਮ ਦੀ ਪਛਾਣ ਬੂਟਾ ਸਿੰਘ ਵਾਸੀ ਸੁਰਖਪੀਰ ਰੋਡ ਵਜੋਂ ਹੋਈ। ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਸਰਹੰਦ ਨਹਿਰ ਦੀ ਪਟੜੀ ਨੇੜੇ ਇਕ ਔਰਤ ਸਮੇਤ ਦੋ ਵਿਅਕਤੀਆਂ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਨੀਤਾ ਰਾਣੀ ਵਾਸੀ ਬੀੜ ਤਲਾਬ ਤੇ ਨਿਰਮਲ ਸਿੰਘ ਵਾਸੀ ਦਿਉਣ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਮੌੜ ਪੁਲਿਸ ਨੇ ਪਿੰਡ ਰਾਮਨਗਰ ਤੋਂ ਦੋ ਵਿਅਕਤੀਆਂ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਪਿੰਡ ਰਾਮਨਗਰ ਵਾਸੀ ਧਰਮਪ੍ਰੀਤ ਸਿੰਘ ਅਤੇ ਪਿੰਡ ਕ੍ਰਿਸ਼ਨਪੁਰਾ ਵਾਸੀ ਅਜੇ ਸਿੰਘ ਵਜੋਂ ਹੋਈ ਹੈ। ਥਾਣਾ ਨਥਾਣਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਦੀ ਹਾਲਤ ’ਚ ਕਾਬੂ ਕੀਤਾ ਹੈ। ਪੁਲਿਸ ਨੇ ਜਦੋਂ ਉਕਤ ਵਿਅਕਤੀ ਬੰਟੀ ਕੁਮਾਰ ਵਾਸੀ ਸੰਜੈ ਨਗਰ ਨੂੰ ਕਾਬੂ ਕਰਕੇ ਡੋਪ ਟੈਸਟ ਕਰਵਾਇਆ ਤਾਂ ਰਿਪੋਰਟ ਪਾਜ਼ੇਟਿਵ ਆਈ। ਪੁਲਿਸ ਨੇ ਮਾਮਲਾ ਦਰਜ ਕਰਕੇ ਬਾਅਦ ’ਚ ਉਸ ਨੂੰ ਜਮਾਨਤ ’ਤੇ ਰਿਹਾਅ ਕਰ ਦਿੱਤਾ। ਪੁਲਿਸ ਨੇ ਉਕਤ ਸਾਰੇ ਮਾਮਲਿਆਂ ਵਿਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।