ਕੁੱਟਮਾਰ ਦੇ ਦੋਸ਼ ’ਚ 16 ਵਿਅਕਤੀ ਨਾਮਜ਼ਦ
ਕੁੱਟਮਾਰ ਦੇ ਦੋਸ਼ ਵਿਚ 16 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Publish Date: Wed, 21 Jan 2026 04:45 PM (IST)
Updated Date: Thu, 22 Jan 2026 04:03 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ ’ਚ 16 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਭਗਤਾ ਭਾਈਕਾ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਕੁਲਦੀਪ ਸਿੰਘ ਵਾਸੀ ਪਿੰਡ ਸਲਾਬਤਪੁਰਾ ਨੇ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਤਹਿਤ ਮੁਲਜ਼ਮ ਸੁਰਜੀਤ ਸਿੰਘ, ਮਨਪ੍ਰੀਤ ਸਿੰਘ ਵਾਸੀਆਨ ਸਲਾਬਤਪੁਰਾ ਨੇ ਆਪਣੇ 8 ਸਾਥੀਆਂ ਨਾਲ ਮਿਲ ਕੇ ਉਸ ਦੀ ਕੁੱਟਮਾਰ ਕੀਤੀ। ਪੁਲਿਸ ਨੇ ਮੁਦਈ ਦੇ ਬਿਆਨਾਂ ’ਤੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਪ੍ਰੰਤੂ ਅਜੇ ਤਕ ਕਿਸੇ ਗ੍ਰਿਫ਼ਤਾਰੀ ਨਹੀਂ ਹੋਈ। ਇਸੇ ਤਰ੍ਹਾਂ ਥਾਣਾ ਤਲਵੰਡੀ ਸਾਬੋ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਜਗਦੀਪ ਸਿੰਘ ਵਾਸੀ ਤਲਵੰਡੀ ਸਾਬੋਂ ਨੇ ਦੱਸਿਆ ਕਿ ਪਿੰਡ ਲਾਲੇਆਣਾ ਦੇ ਗੁਰਜੰਟ ਸਿੰਘ ਨੇ ਸਵਿਫਟ ਕਾਰ ਲਿਆ ਕੇ ਜਾਣ-ਬੁਝ ਕੇ ਉਸ ਦੇ ਵਿਚ ਮਾਰੀ। ਇਸ ਤੋਂ ਬਾਅਦ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਦੀ ਕੁੱਟਮਾਰ ਕੀਤੀ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਗੁਰਜੰਟ ਸਿੰਘ ਸਮੇਤ ਪੰਜ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿਚ ਵੀ ਕੋਈ ਗ੍ਰਿਫ਼ਤਾਰੀ ਨਹੀਂ ਹੋਈ।